ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 7 ਮਈ
ਇਸ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਾਰੇ ਵਿਦਿਅਕ ਅਦਾਰੇ 31 ਮਈ ਤੱਕ ਬੰਦ ਰਹਿਣਗੇ। ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਜਨਤਕ ਲਾਇਬ੍ਰੇਰੀਆਂ ਅਤੇ ਕੋਚਿੰਗ ਸੰਸਥਾਵਾਂ ਵੀ ਬੰਦ ਰਹਿਣਗੀਆਂ। ਹਾਲਾਂਕਿ ਆਨਲਾਈਨ ਕੋਚਿੰਗ ਜਾਰੀ ਰਹਿ ਸਕਦੀ ਹੈ।