ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ: ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੂੰ ਪੰਜਵੀਂ ਵਾਰ ਮੱਠਾ ਹੁੰਗਾਰਾ

17 ਸ਼ਰਾਬ ਦੇ ਠੇਕਿਆਂ ਵਿੱਚੋਂ ਛੇ ਹੀ ਹੋ ਸਕੇ ਨਿਲਾਮ, 11 ਹਾਲੇ ਬਾਕੀ
ਸੈਕਟਰ 30 ਵਿੱਚ ਠੇਕੇ ਦੇ ਬਾਹਰ ਇਕੱਤਰ ਹੋਏ ਲੋਕ। -ਫੋਟੋ: ਪ੍ਰਦੀਪ ਤਿਵਾੜੀ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 14 ਮਈ

Advertisement

ਚੰਡੀਗੜ੍ਹ ਵਿੱਚ ਅੱਜ ਪੰਜਵੀਂ ਵਾਰ ਹੋਈ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੂੰ ਮੱਠਾ ਹੁੰਗਾਰਾ ਮਿਲਿਆ ਹੈ। ਅੱਜ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਦੇ 17 ਠੇਕਿਆਂ ਦੀ ਨਿਲਾਮੀ ਕੀਤੀ ਗਈ। ਇਨ੍ਹਾਂ ਵਿੱਚੋਂ ਸਿਰਫ਼ ਛੇ ਠੇਕੇ ਹੀ ਨਿਲਾਮ ਹੋ ਸਕੇ ਹਨ ਜਦੋਂਕਿ 11 ਸ਼ਰਾਬ ਦੇ ਠੇਕੇ ਬਾਕੀ ਰਹਿ ਗਏ ਹਨ। ਇਨ੍ਹਾਂ ਨੂੰ ਨਿਲਾਮ ਕਰਨ ਲਈ ਜਲਦੀ ਹੀ ਕਰ ਤੇ ਆਬਕਾਰੀ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਅੱਜ ਹੋਈ ਨਿਲਾਮੀ ਵਿੱਚ ਸੈਕਟਰ-22 ਸੀ ਵਾਲਾ ਠੇਕਾ ਸਭ ਤੋਂ ਮਹਿੰਗਾ ਨਿਲਾਮ ਹੋਇਆ ਹੈ। ਇਹ ਠੇਕਾ 4.13 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ 10.95 ਕਰੋੜ ਰੁਪਏ ਵਿੱਚ ਨਿਲਾਮ ਹੋਇਆ ਹੈ। ਇਸੇ ਦੌਰਾਨ ਸੈਕਟਰ-22 ਬੀ ਵਿੱਚ ਸਥਿਤ ਸ਼ਰਾਬ ਦਾ ਠੇਕਾ 3.26 ਕਰੋੜ ਰੁਪਏ ਦੇ ਮੁਕਾਬਲੇ 10.50 ਕਰੋੜ ਰੁਪਏ ਵਿੱਚ ਨਿਲਾਮ ਹੋਇਆ ਹੈ। ਇਸੇ ਸੈਕਟਰ-40 ਸੀ ਦੀ ਮਾਰਕੀਟ ਵਿੱਚ ਸਥਿਤ ਸ਼ਰਾਬ ਦਾ ਠੇਕਾ 6.03 ਕਰੋੜ ਰੁਪਏ ਦੇ ਮੁਕਾਬਲੇ 6.21 ਕਰੋੜ ਰੁਪਏ ਵਿੱਚ ਨਿਲਾਮ ਹੋਇਆ ਹੈ। ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਛੇ ਠੇਕਿਆਂ ਦੀ ਨਿਲਾਮੀ ਵਿੱਚ ਕਰ ਤੇ ਆਬਕਾਰੀ ਵਿਭਾਗ ਨੇ 24.32 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ 39.49 ਕਰੋੜ ਰੁਪਏ ਦੇ ਕਰੀਬ ਮਾਲੀਆ ਇਕੱਠਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰ ਅਤੇ ਆਬਕਾਰੀ ਵਿਭਾਗ ਨੇ ਸ਼ਹਿਰ ਦੇ 97 ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 21 ਮਾਰਚ ਨੂੰ ਕੀਤੀ ਸੀ। ਉਸ ਦੌਰਾਨ ਵਿਭਾਗ ਨੇ 96 ਸ਼ਰਾਬ ਦੇ ਠੇਕਿਆਂ ਨੂੰ ਨਿਲਾਮ ਕਰ ਦਿੱਤਾ ਸੀ, ਜਿਸ ਤੋਂ ਵਿਭਾਗ ਨੇ 439 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਦੇ ਮੁਕਾਬਲੇ ਲਾਇਸੈਂਸ ਫੀਸ ਵਿੱਚ 606 ਕਰੋੜ ਰੁਪਏ ਕਮਾਏ ਸਨ। ਹਾਲਾਂਕਿ ਵਿਭਾਗ ਨੇ ਇਨ੍ਹਾਂ ਸ਼ਰਾਬ ਠੇਕਿਆਂ ਵਿੱਚੋਂ 48 ਸ਼ਰਾਬ ਦੇ ਠੇਕਿਆਂ ਦੇ ਲਾਇਸੈਂਸ ਬੈਂਕ ਗਾਰੰਟੀ ਜਮ੍ਹਾਂ ਨਾ ਕਰਵਾਉਣ ਕਰ ਕੇ ਰੱਦ ਕਰ ਦਿੱਤੇ ਹਨ। ਇਸ ਤੋਂ ਬਾਅਦ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਬੈਂਕ ਗਾਰੰਟੀ ਜਮ੍ਹਾਂ ਨਾ ਕਰਵਾਉਣ ’ਤੇ 7 ਹੋਰ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਸੀ।

Advertisement