ਚੰਡੀਗੜ੍ਹ ਦੇ ਸਾਈਕਲ ਟਰੈਕ ਹੋਏ ‘ਕਰੈਕ’

ਚੰਡੀਗੜ੍ਹ ਦੇ ਸਾਈਕਲ ਟਰੈਕ ਹੋਏ ‘ਕਰੈਕ’

ਸ਼ਹਿਰ ਦੇ ਖਸਤਾ ਹਾਲ ਸਾਈਕਲ ਟਰੈਕ ਦਾ ਦ੍ਰਿਸ਼।

ਆਤਿਸ਼ ਗੁਪਤਾ

ਚੰਡੀਗੜ੍ਹ, 24 ਜਨਵਰੀ

ਦੇਸ਼ ਭਰ ਵਿੱਚ 32ਵੇਂ ਸੜਕ ਸੁਰੱਖਿਆ ਹਫ਼ਤੇ ਦੌਰਾਨ ਲੋਕਾਂ ਨੂੰ ਸਾਈਕਲ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਪਰ ਚੰਡੀਗੜ੍ਹ ਵਿੱਚ ਸਾਈਕਲ ਟਰੈਕਾਂ ਦੀ ਹਾਲਤ ਖਸਤਾ ਹੋ ਗਈ ਹੈ। ਇਸ ਕਰਕੇ ਲੋਕਾਂ ਨੂੰ ਟਰੈਕ ’ਤੇ ਸਾਈਕਲ ਚਲਾਉਣ ਮੌਕੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਚੰਡੀਗੜ੍ਹ ਪੁਲੀਸ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਈਕਲ ਚਲਾਉਣ ਲਈ ਜਾਗਰੂਕ ਕੀਤਾ ਗਿਆ ਪਰ ਸ਼ਹਿਰ ਵਿੱਚਲੇ ਸਾਈਕਲ ਟਰੈਕਾਂ ਦੀ ਹਾਲਤ ’ਤੇ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਹੈ।

ਸ਼ਹਿਰ ਦੇ ਸਾਈਕਲ ਟਰੈਕਾਂ ਦੀ ਹਾਲਤ ਮਾੜੀ ਹੋਣ ਕਰਕੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਦੀ ਵਰਤੋਂ ਨਹੀਂ ਕਰਦੇ। ਇਸ ਤੋਂ ਪਹਿਲਾਂ ਸ਼ਹਿਰ ਵਿਚਲੇ ਸਾਈਕਲ ਟਰੈਕਾਂ ’ਤੇ ਲਾਈਟ ਨਾ ਹੋਣ ਕਰਕੇ ਹਨੇਰਾ ਰਹਿੰਦਾ ਸੀ ਪਰ ਪਿਛਲੇ ਦਿਨੀਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੇ 90 ਕਿਲੋਮੀਟਰ ਸਾਈਕਲ ਟਰੈਕਾਂ ’ਤੇ 12 ਕਰੋੜ ਰੁਪਏ ਦ ਲਾਗਤ ਨਾਲ 6500 ਸਟਰੀਟ ਲਾਈਟਾਂ ਲਗਾਉਣ ਦਾ ਫ਼ੈਸਲਾ ਲਿਆ ਹੈ ਜਿਸ ਤੋਂ ਬਾਅਦ ਸਾਈਕਲ ਟਰੈਕਾਂ ’ਤੇ ਲਾਈਟਾਂ ਲੱਗ ਵੀ ਰਹੀਆਂ ਹਨ। ਕਰੋਨਾਵਾਇਰਸ ਦੇ ਪਸਾਰ ਤੋਂ ਬਾਅਦ ਲੋਕਾਂ ਦਾ ਸਾਈਕਲ ਚਲਾਉਣ ਵੱਲ ਰੁਝਾਨ ਕਾਫੀ ਵਧ ਗਿਆ ਹੈ ਅਤੇ ਯੂਟੀ ਪ੍ਰਸ਼ਾਸਨ ਵੀ ਲੋਕਾਂ ਨੂੰ ਸਾਈਕਲ ਚਲਾਉਣ ਤੇ ਖੜਾਉਣ ਦੀਆਂ ਸੁਵੀਧਾ ਮੁਹੱਈਆ ਕਰਵਾ ਰਿਹਾ ਹੈ। ਇਸ ਦੇ ਚਲਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਪਾਰਕਾਂ ਅਤੇ ਹੋਰਨਾਂ ਥਾਵਾਂ ’ਤੇ ਸਾਈਕਲ ਖੜੇ ਕਰਨ ਲਈ ਸਾਈਕਲ ਸਟੈਂਡ ਬਣਾਏ ਗਏ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਸਾਈਕਲ ਚਲਾਉਣ ਲਈ ਕਿਹਾ ਜਾ ਰਿਹਾ ਹੈ। ਪਰ ਸਾਈਕਲ ਟਰੈਕਾਂ ਦੀ ਹਾਲਤ ਮਾੜੀ ਹੋਣ ਕਰਕੇ ਲੋਕ ਸਾਈਕਲ ਟਰੈਕ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕਰ ਪਾ ਰਹੇ ਹਨ।

ਇਸ ਬਾਰੇ ਚੰਡੀਗੜ੍ਹ ਦੇ ਸੈਕਟਰ-19 ਵਿੱਚ ਰਹਿਣ ਵਾਲੇ ਸ਼ੋਬਿਤ ਨੇ ਦੱਸਿਆ ਕਿ ਉਹ ਰੋਜ਼ਾਨਾ ਸਾਈਕਲ ਚਲਾਉਂਦਾ ਹੈ ਪਰ ਸ਼ਹਿਰ ਵਿਚਲੇ ਸਾਈਕਲ ਟਰੈਕ ਦੀ ਹਾਲਤ ਮਾੜੀ ਹੋਣ ਕਰਕੇ ਉਸ ਨੂੰ ਸਾਈਕਲ ਮੁੱਖ ਸੜਕ ’ਤੇ ਚਲਾਉਣਾ ਪੈਂਦਾ ਹੈ। ਇਸ ਕਰਕੇ ਸੜਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਪੁਲੀਸ ਵੀ ਲੋਕਾਂ ਨੂੰ ਸਾਈਕਲ ਟਰੈਕ ’ਤੇ ਹੀ ਸਾਈਕਲ ਚਲਾਉਣ ਦੀ ਅਪੀਲ ਕਰਦੀ ਹੈ ਪਰ ਉਨ੍ਹਾਂ ਵੱਲੋਂ ਵੀ ਸਾਈਕਲ ਟਰੈਕਾਂ ਦੀ ਹਾਲਤ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਚੀਫ ਇੰਜਨੀਅਰ ਸੀਬੀ ਓਝਾ ਨੇ ਦੱਸਿਆ ਕਿ ਸ਼ਹਿਰ ਵਿਚਲੇ ਸਾਈਕਲ ਟਰੈਕ ’ਤੇ ਲਾਈਟਾਂ ਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਸਾਈਕਲ ਟਰੈਕਾਂ ਦੀ ਹਾਲਤ ਮਾੜੀ ਹੈ ਉੱਥੇ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਠੰਢ ਘੱਟਣ ਤੋਂ ਬਾਅਦ ਸ਼ਹਿਰ ਦੇ ਸਾਰੇ ਸਾਈਕਲ ਟਰੈਕਾਂ ਦੀ ਮੁਰੰਮਤ ਚੰਗੀ ਤਰ੍ਹਾਂ ਕਰਵਾਈ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ

ਸ਼ਹਿਰ

View All