DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Bomb Threat: ਚੰਡੀਗੜ੍ਹ ਦੇ ਸੇਂਟ ਸਟੀਫਨ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪੁਲੀਸ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ ਮੁਹਿੰਮ ਜਾਰੀ, ਮਾਪਿਆਂ ਅਤੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ

  • fb
  • twitter
  • whatsapp
  • whatsapp
Advertisement

Chandigarh Bomb Threat: ਚੰਡੀਗੜ੍ਹ ਦੇ ਸੈਕਟਰ 45 ਸਥਿਤ ਸੇਂਟ ਸਟੀਫਨ ਸਕੂਲ ਵਿੱਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦਿਆਂ ਹੀ ਬੰਬ ਨਿਰੋਧਕ ਦਸਤਾ, ਡੌਗ ਸਕੂਐਡ ਅਤੇ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਕੂਲ ਦੀ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲੀਸ ਸੂਤਰਾਂ ਅਨੁਸਾਰ, ਸਕੂਲ ਨੂੰ ਈ-ਮੇਲ ਰਾਹੀਂ ਇਹ ਧਮਕੀ ਭੇਜੀ ਗਈ ਸੀ। ਹਾਲਾਂਕਿ, ਪੂਰੀ ਜਾਂਚ ਤੋਂ ਬਾਅਦ ਇਲਾਕੇ ਨੂੰ ਸੁਰੱਖਿਅਤ ਐਲਾਨ ਦਿੱਤਾ ਗਿਆ ਹੈ, ਪਰ ਇਸ ਘਟਨਾ ਨੇ ਪ੍ਰਸ਼ਾਸਨ ਅਤੇ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਬੰਬ ਦੀਆਂ ਧਮਕੀਆਂ ਮਿਲਣ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਲਗਭਗ 30 ਸਕੂਲਾਂ ਅਤੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਅਜਿਹੀਆਂ ਹੀ ਧਮਕੀਆਂ ਭਰੀਆਂ ਮੇਲਾਂ ਮਿਲ ਚੁੱਕੀਆਂ ਹਨ।

Advertisement

ਪੁਲੀਸ ਜਾਂਚ ਮੁਤਾਬਕ ਇਹ ਮੇਲਾਂ ਪਹਿਲਾਂ ਤੋਂ ਹੀ ਸ਼ਡਿਊਲ (Schedule) ਕੀਤੀਆਂ ਹੁੰਦੀਆਂ ਹਨ, ਜੋ ਆਪਣੇ ਆਪ ਵੱਖ-ਵੱਖ ਸੰਸਥਾਵਾਂ ਤੱਕ ਪਹੁੰਚ ਜਾਂਦੀਆਂ ਹਨ। ਫਿਲਹਾਲ ਪੁਲੀਸ ਨੇ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਪੁਰਾਣੀਆਂ ਧਮਕੀਆਂ ਦੇ ਸਰੋਤਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਲਈ ਇਹ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ।

Advertisement

Advertisement
×