DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh College Teachers: ਤਰੱਕੀਆਂ ਤੇ ਭੱਤੇ ਵਧਾਉਣ ਲਈ ਕਾਲਜ ਅਧਿਆਪਕ ਡਟੇ

ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ; ਖਾਲੀ ਅਸਾਮੀਆਂ ਭਰਨ ਦੀ ਮੰਗ; ਮਸਲੇ ਹੱਲ ਨਾ ਹੋਣ ’ਤੇ ਸਕੱਤਰੇਤ ਅੱਗੇ ਧਰਨੇ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

Chandigarh College Teachers: ਚੰਡੀਗੜ੍ਹ ਦੇ ਏਡਿਡ ਕਾਲਜਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਤਰੱਕੀਆਂ ਨਹੀਂ ਹੋ ਰਹੀਆਂ ਤੇ ਉਨ੍ਹਾਂ ਨੂੰ ਪਿਛਲੀ ਸੇਵਾ ਦੇ ਲਾਭ ਨਹੀਂ ਮਿਲ ਰਹੇ ਤੇ ਨਾ ਹੀ ਮੁੱਢਲੀ ਤਨਖ਼ਾਹ ਅਤੇ ਮਕਾਨ ਕਿਰਾਇਆ ਭੱਤਾ ਵਧਾਇਆ ਜਾ ਰਿਹਾ ਹੈ ਜਿਸ ਕਾਰਨ ਅੱਜ ਕਾਲਜਾਂ ਦੇ ਅਧਿਆਪਕਾਂ ਨੇ ਪ੍ਰਸ਼ਾਸਨ ਤੇ ਸਿੱਖਿਆ ਸਕੱਤਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਹ ਪ੍ਰਦਰਸ਼ਨ ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ (ਕੈਕਟਾ) ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਯੂਨੀਅਨਾਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਜਥੇਬੰਦੀ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ। ਮੰਗਾਂ ਨਾ ਮੰਨੇ ਜਾਣ ’ਤੇ ਕੈਕਟਾ ਨੇ ਚੰਡੀਗੜ੍ਹ ਸਕੱਤਰੇਤ ਅੱਗੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ।

ਕੈਕਟਾ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੇ 2018 ਦੇ ਨਿਯਮਾਂ ਤਹਿਤ ਯੋਗ ਅਧਿਆਪਕਾਂ ਦੀਆਂ ਤਰੱਕੀਆਂ ਨਹੀਂ ਹੋ ਰਹੀਆਂ ਤੇ ਉਨ੍ਹਾਂ ਨੂੰ ਬਣਦੇ ਲਾਭ ਵੀ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਰੀਅਰ ਐਡਵਾਂਸਮੈਂਟ ਸਕੀਮ (ਸੀ ਏ ਐੱਸ) ਅਧੀਨ ਤਰੱਕੀਆਂ ਦੇ ਲਟਕਦੇ ਮਾਮਲੇ ਨਿਬੇੜਨ ਅਤੇ 18 ਜੁਲਾਈ 2018 ਤੋਂ ਬਣਦੇ ਲਾਭ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਯੋਗ ਅਧਿਆਪਕਾਂ ਦੀ ਪਿਛਲੀ ਸੇਵਾ ਨੂੰ ਮਾਨਤਾ ਦੇ ਕੇ ਨਿਯਮਾਂ ਅਨੁਸਾਰ ਸਾਰੇ ਲਾਭ ਦੇਣ ’ਤੇ ਜ਼ੋਰ ਦਿੱਤਾ ਗਿਆ।

Advertisement

ਕੈਕਟਾ ਨੇ ਕਾਲਜਾਂ ਵਿੱਚ ਖਾਲੀ ਅਧਿਆਪਕਾਂ ਅਤੇ ਗ਼ੈਰ-ਅਧਿਆਪਨ ਅਸਾਮੀਆਂ ਜਲਦੀ ਭਰਨ ਦੀ ਮੰਗ ਕੀਤੀ। ਜਥੇਬੰਦੀ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਗਿੱਲ ਨੇ ਕਿਹਾ ਕਿ ਅਧਿਆਪਕਾਂ ਦੇ ਜਾਇਜ਼ ਹੱਕਾਂ ਨੂੰ ਲਟਕਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਨ ਤੇ ਮਸਲਿਆਂ ਸਬੰਧੀ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਮਸਲੇ ਹੱਲ ਨਹੀਂ ਹੋ ਰਹੇ ਜਿਸ ਕਾਰਨ ਅਧਿਆਪਕਾਂ ਨੂੰ ਅੰਦੋਲਨ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਕੈਕਟਾ ਦੇ ਉਪ ਪ੍ਰਧਾਨ ਡਾ. ਸੁਮਿਤ ਗੋਕਲਾਨੀ ਨੇ ਕਿਹਾ ਕਿ ਅਧਿਆਪਕ ਆਪਣੇ ਜਾਇਜ਼ ਹੱਕ ਮੰਗ ਰਹੇ ਹਨ। ਜਥੇਬੰਦੀ ਨੇ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਹੁਣ ਭਰੋਸਿਆਂ ਦੀ ਥਾਂ ਸਮਾਂਬੱਧ ਫ਼ੈਸਲੇ ਲਏ ਜਾਣੇ ਚਾਹੀਦੇ ਹਨ।

Advertisement

ਐੱਚ ਆਰ ਏ ਵਧਾ ਕੇ 20 ਫ਼ੀਸਦ ਕਰਨ ਦੀ ਮੰਗ

ਅਧਿਆਪਕਾਂ ਦੀ ਜਥੇਬੰਦੀ ਨੇ ਪਹਿਲੀ ਅਪਰੈਲ 2022 ਤੋਂ ਪਹਿਲਾਂ ਨਿਯੁਕਤ ਮੁਲਾਜ਼ਮਾਂ ਦੀ 57,700 ਰੁਪਏ ਮੁੱਢਲੀ ਤਨਖ਼ਾਹ ਸਬੰਧੀ ਮਸਲਾ ਨਿਯਮਾਂ ਅਨੁਸਾਰ ਹੱਲ ਕਰਨ ਅਤੇ ਮਕਾਨ ਕਿਰਾਇਆ ਭੱਤਾ (ਐੱਚ ਆਰ ਏ) ਮੌਜੂਦਾ 16 ਫ਼ੀਸਦੀ ਤੋਂ ਵਧਾ ਕੇ 20 ਫ਼ੀਸਦ ਕਰਨ ਦੀ ਮੰਗ ਵੀ ਕੀਤੀ।

Advertisement
×