ਕੁਲਦੀਪ ਸਿੰਘ
ਚੰਡੀਗੜ੍ਹ, 4 ਮਾਰਚ
ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ “ਪਫੁਟਕੋ” ਦੇ ਸੱਦੇ ਉੱਤੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੈਲੀ ਬਾਅਦ ਪੰਜਾਬ ਵਿਧਾਨ ਸਭਾ ਵੱਲ ਪੈਦਲ ਮਾਰਚ ਕਰ ਰਹੇ ਕਾਲਜ ਅਧਿਆਪਕਾਂ ਨੂੰ ਪੀਯੂ ਗੇਟ ਨੰਬਰ 1 ਬੰਦ ਕਰਕੇ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਅਧਿਆਪਕਾਂ ਨੇ ਗੇਟ ਉੱਤੇ ਹੀ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।