DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh College Teachers: ਅਧਿਆਪਕਾਂ ਦੇ ਮਸਲੇ ਹੱਲ ਕਰਵਾਉਣ ਲਈ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਕਾਲਜਾਂ ਦੇ ਅਧਿਆਪਕਾਂ ਨੇ ਆਪਣੇ ਲੰਬੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ (ਕੈਕਟਾ) ਨੇ...

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਕਾਲਜਾਂ ਦੇ ਅਧਿਆਪਕਾਂ ਨੇ ਆਪਣੇ ਲੰਬੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ (ਕੈਕਟਾ) ਨੇ ਉਨ੍ਹਾਂ ਨੂੰ ਪੱਤਰ ਲਿਖ ਕੇ 1 ਨਵੰਬਰ ਨੂੰ ਚੰਡੀਗੜ੍ਹ ਦੀ ਫੇਰੀ ਦੌਰਾਨ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਹ ਪੱਤਰ ਕੈਕਟਾ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਗਿੱਲ, ਉਪ ਪ੍ਰਧਾਨ ਡਾ. ਸੁਮਿਤ ਗੋਕਲਾਨੀ ਅਤੇ ਸਕੱਤਰ ਡਾ. ਕੋਮਿਲ ਤਿਆਗੀ ਵੱਲੋਂ ਭੇਜਿਆ ਗਿਆ ਹੈ।

ਐਸੋਸੀਏਸ਼ਨ ਨੇ ਅਧਿਆਪਕਾਂ ਦੀਆਂ ਤਰੱਕੀਆਂ, ਮੂਲ ਤਨਖ਼ਾਹ, ਮਕਾਨ ਕਿਰਾਇਆ ਭੱਤੇ ਅਤੇ ਸੇਵਾਮੁਕਤੀ ਦੀ ਉਮਰ ਸਣੇ ਕਈ ਅਹਿਮ ਮਸਲੇ ਉਠਾਏ ਹਨ।

Advertisement

ਐਸੋਸੀਏਸ਼ਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਕਾਰਨ ਅਧਿਆਪਕਾਂ ਦੇ ਕਰੀਅਰ ਅਤੇ ਵਿੱਤੀ ਲਾਭ ਪ੍ਰਭਾਵਿਤ ਹੋ ਰਹੇ ਹਨ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਮਾਮਲਿਆਂ ਦੀ ਸਮੀਖਿਆ ਕਰ ਕੇ ਅਧਿਆਪਕਾਂ ਨੂੰ ਬਣਦੇ ਲਾਭ ਦਿਵਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਐਸੋਸੀਏਸ਼ਨ ਨੇ ਉੱਚ ਸਿੱਖਿਆ ਡਾਇਰੈਕਟੋਰੇਟ, ਚੰਡੀਗੜ੍ਹ ਵੱਲੋਂ 14 ਜੁਲਾਈ 2026 ਨੂੰ ਜਾਰੀ ਕੀਤੇ ਹੁਕਮ ’ਤੇ ਵੀ ਸਵਾਲ ਚੁੱਕੇ ਹਨ।

Advertisement

200 ਤੋਂ ਵੱਧ ਤਰੱਕੀਆਂ ਦੇ ਮਾਮਲੇ ਲਟਕਣ ’ਤੇ ਇਤਰਾਜ਼

ਕੈਕਟਾ ਨੇ ਪੱਤਰ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਦੇ ਨਿਯਮਾਂ ਤਹਿਤ ਕਰੀਅਰ ਐਡਵਾਂਸਮੈਂਟ ਸਕੀਮ (ਸੀ ਏ ਐੱਸ) ਅਧੀਨ ਤਰੱਕੀਆਂ ਦੇ ਮਾਮਲੇ ਲਟਕਣ ਦਾ ਮੁੱਦਾ ਚੁੱਕਿਆ। ਐਸੋਸੀਏਸ਼ਨ ਅਨੁਸਾਰ ਸਾਲ 2018 ਤੋਂ 2022 ਦੇ ਸਮੇਂ ਨਾਲ ਸਬੰਧਤ 200 ਤੋਂ ਵੱਧ ਤਰੱਕੀਆਂ ਦੇ ਮਾਮਲੇ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰਕਿਰਿਆ ਪੂਰੀ ਕੀਤੇ ਜਾਣ ਦੇ ਬਾਵਜੂਦ ਹਾਲੇ ਤੱਕ ਲਟਕੇ ਹੋਏ ਹਨ।

ਮੂਲ ਤਨਖ਼ਾਹ ਅਤੇ ਭੱਤੇ ਵਧਾਉਣ ਦੀ ਮੰਗ

ਐਸੋਸੀਏਸ਼ਨ ਨੇ 1 ਅਪਰੈਲ 2022 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਦੀ ਮੂਲ ਤਨਖ਼ਾਹ ਨਾਲ ਸਬੰਧਤ ਮਸਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਮਕਾਨ ਕਿਰਾਇਆ ਭੱਤਾ 16 ਫ਼ੀਸਦੀ ਤੋਂ ਵਧਾ ਕੇ 20 ਫ਼ੀਸਦੀ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੱਤਰ ਵਿੱਚ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਮੌਜੂਦਾ 60 ਸਾਲ ਤੋਂ ਵਧਾ ਕੇ 65 ਸਾਲ ਕਰਨ ਅਤੇ ਕਾਲਜਾਂ ਵਿੱਚ ਖਾਲੀ ਪਈਆਂ ਅਧਿਆਪਨ ਤੇ ਗ਼ੈਰ-ਅਧਿਆਪਨ ਅਸਾਮੀਆਂ ਭਰਨ ਦੀ ਮੰਗ ਵੀ ਸ਼ਾਮਲ ਹੈ। ਐਸੋਸੀਏਸ਼ਨ ਨੇ ਕਿਹਾ ਕਿ ਖਾਲੀ ਅਸਾਮੀਆਂ ਭਰਨ ਨਾਲ ਕਾਲਜਾਂ ਦੇ ਕੰਮਕਾਜ ਵਿੱਚ ਸੁਧਾਰ ਹੋਵੇਗਾ ਅਤੇ ਅਧਿਆਪਕਾਂ ’ਤੇ ਪੈ ਰਿਹਾ ਵਾਧੂ ਕੰਮ ਦਾ ਬੋਝ ਵੀ ਘਟੇਗਾ। ਕੈਕਟਾ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਸਕੱਤਰ ’ਤੇ ਅਧਿਆਪਕਾਂ ਦੇ ਮਸਲਿਆਂ ਬਾਰੇ ਨਕਾਰਾਤਮਕ ਅਤੇ ਅਸਹਿਯੋਗੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ ਹੈ।

Advertisement
×