DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Congress: ਕਾਂਗਰਸ ਨੇ ਵੋਟਾਂ ਦੀ ਗਿਣਤੀ ਘਟਣ ’ਤੇ ਚਿੰਤਾ ਪ੍ਰਗਟਾਈ

ਚੰਡੀਗੜ੍ਹ ਕਾਂਗਰਸ ਵੱਲੋਂ ਨਿਗਮ ਚੋਣਾਂ ਦੀਆਂ ਤਿਆਰੀਆਂ ਲਈ ਸੈਕਟਰ 35 ਸਥਿਤ ਪਾਰਟੀ ਦਫ਼ਤਰ ਵਿੱਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਣੇ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਕਾਂਗਰਸ ਦੇ ਆਗੂ ਮੀਟਿੰਗ ਕਰਦੇ ਹੋਏ।
Advertisement

ਚੰਡੀਗੜ੍ਹ ਕਾਂਗਰਸ ਵੱਲੋਂ ਨਿਗਮ ਚੋਣਾਂ ਦੀਆਂ ਤਿਆਰੀਆਂ ਲਈ ਸੈਕਟਰ 35 ਸਥਿਤ ਪਾਰਟੀ ਦਫ਼ਤਰ ਵਿੱਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਣੇ ਪੰਜ ਜ਼ਿਲ੍ਹਾ ਪ੍ਰਧਾਨ ਅਤੇ ਸਾਰੇ ਬਲਾਕ ਪ੍ਰਧਾਨ ਮੌਜੂਦ ਰਹੇ। ਮੀਟਿੰਗ ਵਿੱਚ ਪਾਰਟੀ ਵਰਕਰਾਂ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਤੋਂ ਬਾਅਦ ਸ਼ਹਿਰ ਵਿਚਲੀ ਵੋਟਾਂ ਦੀ ਗਿਣਤੀ ਘਟਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ 6.59 ਲੱਖ ਦੇ ਕਰੀਬ ਸੀ, ਜੋ ਐੱਸ ਆਈ ਆਰ ਤੋਂ ਬਾਅਦ ਘੱਟ ਕੇ 3.02 ਲੱਖ ਰਹਿ ਗਈ ਹੈ। ਚੰਡੀਗੜ੍ਹ ਦੇ ਚੋਣ ਵਿਭਾਗ ਵੱਲੋਂ 1.25 ਲੱਖ ਲੋਕਾਂ ਨੂੰ ਵੱਖ-ਵੱਖ ਕਿਸਮ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬਲਾਕ ਲੇਵਲ ਏਜੰਡ (ਬੀ ਐੱਲ ਏ) ਦੀ ਮਦਦ ਨਾਲ ਬੀ ਐੱਲ ਓਜ਼ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਹੋਏ ਹਨ, ਉਨ੍ਹਾਂ ਦੀ ਸਹਾਇਤਾ ਕਰਨ। ਇਸ ਦੌਰਾਨ ਯੋਗ ਵੋਟਰਾਂ ਦੇ ਸਾਰੇ ਇਤਰਾਜ਼ ਨੂੰ ਦੂਰ ਕਰਵਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਨਵੇਂ ਯੋਗ ਵੋਟਰਾਂ ਦੇ ਵੋਟ ਬਣਵਾਉਣ ਦੀ ਮੁਹਿੰਮ ਵੀ ਤੇਜ਼ੀ ਨਾਲ ਚਲਾਉਣ ਦੀ ਅਪੀਲ ਕੀਤੀ।

Advertisement

ਰਜਨੀ ਪਾਟਿਲ ਨੇ ਸਾਰੇ ਕਾਂਗਰਸੀ ਵਰਕਰਾਂ ਨੂੰ ਦਸੰਬਰ 2026 ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਲਈ ਪੂਰੀ ਤਾਕਤ ਨਾਲ ਜੁਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਵੋਟਰ ਸੂਚੀ ਦੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ।

Advertisement

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ 10 ਮੇਅਰਾਂ ਵਿੱਚੋਂ 9 ਮੇਅਰ ਭਾਜਪਾ ਦੇ ਰਹੇ ਹਨ। ਇਸ ਦੇ ਬਾਵਜੂਦ ਚੰਡੀਗੜ੍ਹ ਦੀਆਂ ਸੜਕਾਂ, ਪਾਰਕਾਂ, ਪਾਰਕਿੰਗ ਪ੍ਰਬੰਧ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਜਨਤਾ ਭਾਜਪਾ ਦੇ ਕੁਸ਼ਾਸਨ ਤੋਂ ਪ੍ਰੇਸ਼ਾਨ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ।

ਕਾਂਗਰਸ ਲਾਵੇਗੀ ਐੱਸ ਆਈ ਆਰ ਸਹਾਇਤਾ ਕੈਂਪ

ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਜਥੇਬੰਦਕ ਅੱਛੇਲਾਲ ਗੌੜ ਨੇ ਕਿਹਾ ਕਿ ਪਾਰਟੀ ਵੱਲੋਂ ਐੱਸ ਆਈ ਆਰ ਸਹਾਇਤਾ ਕੈਂਪ ਲਾਏ ਜਾਣਗੇ। ਇਨ੍ਹਾਂ ਰਾਹੀਂ ਲੋਕਾਂ ਨੂੰ ਵੋਟ ਨਾਲ ਸਬੰਧਤ ਇਤਰਾਜ਼ਾਂ, ਨੋਟਿਸਾਂ ਅਤੇ ਨਵੇਂ ਵੋਟ ਬਣਵਾਉਣ ਦੀ ਪ੍ਰਕਿਰਿਆ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕਾਂਗਰਸ ਵੱਲੋਂ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਵਿੱਚੋਂ ਕੱਟਣ ਨਹੀਂ ਦਿੱਤਾ ਜਾਵੇਗਾ।

Advertisement
×