DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Congress: ਕਾਂਗਰਸ ਵੱਲੋਂ ਵਿਦਿਆਰਥੀਆਂ ਦੀ ਯਾਦ ’ਚ ਮੋਮਬੱਤੀ ਮਾਰਚ

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ, ਨੀਟ ਸਣੇ ਹੋਰ ਪ੍ਰੀਖਿਆਵਾਂ ਦੇ ਵਾਰ-ਵਾਰ ਹੋ ਰਹੇ ਪੇਪਰ ਲੀਕ, ਨੌਜਵਾਨਾਂ ਦੇ ਟੁੱਟਦੇ ਭਰੋਸੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੀ ਯਾਦ ਵਿੱਚ ਅੱਜ ਸੁਖਨਾ ਝੀਲ ’ਤੇ ਮੋਮਬੱਤੀ ਮਾਰਚ ਕੀਤਾ...

  • fb
  • twitter
  • whatsapp
  • whatsapp
featured-img featured-img
ਮੋਮਬੱਤੀ ਮਾਰਚ ਵਿੱਚ ਸ਼ਾਮਲ ਕਾਂਗਰਸੀ ਆਗੂ ਅਤੇ ਕਾਰਕੁਨ।
Advertisement

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ, ਨੀਟ ਸਣੇ ਹੋਰ ਪ੍ਰੀਖਿਆਵਾਂ ਦੇ ਵਾਰ-ਵਾਰ ਹੋ ਰਹੇ ਪੇਪਰ ਲੀਕ, ਨੌਜਵਾਨਾਂ ਦੇ ਟੁੱਟਦੇ ਭਰੋਸੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੀ ਯਾਦ ਵਿੱਚ ਅੱਜ ਸੁਖਨਾ ਝੀਲ ’ਤੇ ਮੋਮਬੱਤੀ ਮਾਰਚ ਕੀਤਾ ਗਿਆ।

ਇਸ ਮਾਰਚ ਦੀ ਅਗਵਾਈ ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਚੰਡੀਗੜ੍ਹ ਇੰਚਾਰਜ ਅਤੇ ਸਾਬਕਾ ਸੰਸਦ ਮੈਂਬਰ ਰਜਨੀ ਪਾਟਿਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਸਾਂਝੇ ਤੌਰ ’ਤੇ ਕੀਤੀ। ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਮੋਮਬੱਤੀਆਂ, ਬੈਨਰ, ਤਖ਼ਤੀਆਂ ਅਤੇ ਉਨ੍ਹਾਂ ਵਿਦਿਆਰਥੀਆਂ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ ਜਿਨ੍ਹਾਂ ਨੇ ਆਪਣੇ ਭਵਿੱਖ ਪ੍ਰਤੀ ਡੂੰਘੀ ਨਿਰਾਸ਼ਾ ਕਾਰਨ ਆਪਣੀ ਜਾਨ ਗੁਆ ਦਿੱਤੀ ਸੀ।

Advertisement

ਇਸ ਮੌਕੇ ਰਜਨੀ ਪਾਟਿਲ ਨੇ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਆਪਣੇ ਭਵਿੱਖ ਲਈ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਰੋੜਾਂ ਵਿਦਿਆਰਥੀ ਸਾਲਾਂ ਤੱਕ ਸਖ਼ਤ ਮਿਹਨਤ ਕਰਦੇ ਹਨ ਪਰ ਜਦੋਂ ਵਾਰ-ਵਾਰ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋ ਜਾਂਦੇ ਹਨ ਤਾਂ ਉਨ੍ਹਾਂ ਦਾ ਪੂਰੀ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਜਾਂਦਾ ਹੈ।

Advertisement

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਨੌਜਵਾਨ ਸਭ ਤੋਂ ਵੱਧ ਨਿਰਾਸ਼ ਅਤੇ ਅਸੁਰੱਖਿਅਤ ਹੈ। ਰੁਜ਼ਗਾਰ ਦੇ ਮੌਕੇ ਲਗਾਤਾਰ ਘਟ ਰਹੇ ਹਨ, ਸਰਕਾਰੀ ਭਰਤੀਆਂ ਸਾਲਾਂ ਤੱਕ ਲਟਕੀਆਂ ਰਹਿੰਦੀਆਂ ਹਨ ਅਤੇ ਜਦੋਂ ਪ੍ਰੀਖਿਆਵਾਂ ਹੁੰਦੀਆਂ ਵੀ ਹਨ ਤਾਂ ਪੇਪਰ ਲੀਕ ਵਰਗੀਆਂ ਘਟਨਾਵਾਂ ਪੂਰੀ ਪ੍ਰਣਾਲੀ ਦੀ ਭਰੋਸੇਯੋਗਤਾ ਖ਼ਤਮ ਕਰ ਦਿੰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ। ਲੱਖਾਂ ਪੜ੍ਹੇ-ਲਿਖੇ ਨੌਜਵਾਨ ਸਾਲਾਂ ਤੱਕ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ ਅਤੇ ਪਰਿਵਾਰ ਆਪਣੀ ਉਮਰ ਭਰ ਦੀ ਕਮਾਈ ਆਪਣੇ ਬੱਚਿਆਂ ਦੀ ਪੜ੍ਹਾਈ ‘ਤੇ ਖਰਚ ਕਰ ਦਿੰਦੇ ਹਨ, ਪਰ ਸਰਕਾਰ ਦੀਆਂ ਨੀਤਿਗਤ ਨਾਕਾਮੀਆਂ, ਪੇਪਰ ਲੀਕ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਕਾਰਨ ਨੌਜਵਾਨਾਂ ਦਾ ਭਵਿੱਖ ਤਬਾਹ ਹੋ ਰਿਹਾ ਹੈ।

ਕੈਂਡਲ ਮਾਰਚ ਦੇ ਅੰਤ ਵਿੱਚ ਸਾਰੇ ਹਾਜ਼ਰ ਲੋਕਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisement
×