DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Congress: ਮਨੀਮਾਜਰਾ ’ਚ ਨੋਟਰੀ ਦੀ ਸਹੂਲਤ ਮੰਗੀ

ਮਨੀਮਾਜਰਾ ਵਿੱਚ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਅਤੇ ਨੋਟਰੀ ਦੀ ਸਹੂਲਤ ਮੁਹੱਈਆ ਕਰਾਉਣ ਦੀ ਮੰਗ ਤੇਜ਼ੀ ਨਾਲ ਉੱਠ ਰਹੀ ਹੈ। ਇਸੇ ਨੂੰ ਦੇਖਦਿਆਂ ਚੰਡੀਗੜ੍ਹ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢਿੱਲੋਂ ਨੇ ਅੱਜ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਡਿਪਟੀ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਕਾਂਗਰਸ ਦੇ ਆਗੂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement

ਮਨੀਮਾਜਰਾ ਵਿੱਚ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਅਤੇ ਨੋਟਰੀ ਦੀ ਸਹੂਲਤ ਮੁਹੱਈਆ ਕਰਾਉਣ ਦੀ ਮੰਗ ਤੇਜ਼ੀ ਨਾਲ ਉੱਠ ਰਹੀ ਹੈ। ਇਸੇ ਨੂੰ ਦੇਖਦਿਆਂ ਚੰਡੀਗੜ੍ਹ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢਿੱਲੋਂ ਨੇ ਅੱਜ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀ ਸੀ ਤੋਂ ਮੰਗ ਕੀਤੀ ਕਿ ਮਨੀਮਾਜਰਾ ’ਚ ਹਫ਼ਤੇ ਵਿੱਚ ਘੱਟੋ-ਘੱਟ ਇੱਕ ਜਾਂ ਦੋ ਦਿਨ ਪ੍ਰਾਪਰਟੀ ਰਜਿਸਟਰੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਅਤੇ ਮਨੀਮਾਜਰਾ ਸਬ-ਆਫਿਸ ਵਿੱਚ ਅਧਿਕਾਰਤ ਨੋਟਰੀ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਗਾਬਾ, ਸ਼ਾਮ ਸਿੰਘ ਅਤੇ ਹਰੀਸ਼ ਕੁਮਾਰ ਤੇ ਹੋਰ ਇਲਾਕਾ ਵਾਸੀ ਮੌਜੂਦ ਰਹੇ।

ਸ੍ਰੀ ਢਿੱਲੋਂ ਨੇ ਕਿਹਾ ਕਿ ਮਨੀਮਾਜਰਾ ਵੱਡਾ ਅਤੇ ਪੁਰਾਣਾ ਇਲਾਕਾ ਹੈ ਪਰ ਇੱਥੇ ਰਜਿਸਟਰੀ ਅਤੇ ਨੋਟਰੀ ਵਰਗੀਆਂ ਜ਼ਰੂਰੀ ਸੇਵਾਵਾਂ ਉਪਲਬਧ ਨਾ ਹੋਣ ਕਾਰਨ ਲੋਕਾਂ ਨੂੰ ਆਪਣੇ ਕੰਮਾਂ ਲਈ ਦੂਰ ਜਾਣਾ ਪੈਂਦਾ ਹੈ। ਇਸ ਕਾਰਨ ਆਮ ਲੋਕਾਂ, ਖ਼ਾਸ ਕਰ ਕੇ ਬਜ਼ੁਰਗਾਂ ਅਤੇ ਔਰਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੰਗ ’ਤੇ ਜਲਦੀ ਸਕਾਰਾਤਮਕ ਕਾਰਵਾਈ ਕਰਨੀ ਚਾਹੀਦੀ ਹੈ। ਸੰਜੀਵ ਗਾਬਾ ਨੇ ਕਿਹਾ ਕਿ ਰਜਿਸਟਰੀ ਅਤੇ ਨੋਟਰੀ ਦੀ ਸਹੂਲਤ ਮਨੀਮਾਜਰਾ ਵਿੱਚ ਹੀ ਉਪਲਬਧ ਹੋਣ ਨਾਲ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਮੰਗ ਕੀਤੀ ਕਿ ਯੂ ਟੀ ਪ੍ਰਸ਼ਾਸਨ ਪਹਿਲ ਦੇ ਆਧਾਰ ’ਤੇ ਮਨੀਮਾਜਰਾ ਵਿੱਚ ਜਾਇਦਾਦ ਦੀ ਰਜਿਸਟਰੀ ਅਤੇ ਨੋਟਰੀ ਲਈ ਅਧਿਕਾਰੀ ਨਿਯੁਕਤ ਕਰੇ।

Advertisement

Advertisement
Advertisement
×