ਆਤਿਸ਼ ਗੁਪਤਾ
ਚੰਡੀਗੜ੍ਹ, 11 ਜੂਨ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਅੱਜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਸੁਭਾਸ਼ ਚਾਵਲਾ ਨੇ ਖੁਦ ਕੀਤਾ ਹੈ। ਉਨ੍ਹਾਂ ਨੇ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਜਾਂ ਪਾਰਟੀ ਨਾਲ ਨਾਰਾਜ਼ਗੀ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ। ਸ੍ਰੀ ਚਾਵਲਾ ਨੇ ਕਿਹਾ ਕਿ ਉਹ ਜਲਦੀ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਵੱਡਾ ਖੁਲਾਸਾ ਕਰਨਗੇ।