ਆਤਿਸ਼ ਗੁਪਤਾ
ਚੰਡੀਗੜ੍ਹ, 20 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਦੀਆਂ ਦਰਾਂ ਵਿੱਚ ਕੀਤੇ ਵਾਧੇ ਖ਼ਿਲਾਫ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-17 ਵਿੱਚ ਨਗਰ ਨਿਗਮ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਖ਼ਿਲਾਫ ਨਾਅਰੇਬਾਜ਼ੀ ਕੀਤੀ।