ਆਤਿਸ਼ ਗੁਪਤਾ
ਚੰਡੀਗੜ੍ਹ, 16 ਜੂਨ
ਚੰਡੀਗੜ੍ਹ ਕਾਂਗਰਸ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਖ਼ਿਲਾਫ਼ ਸੈਕਟਰ 35 ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲੀਸ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 36 ਦੇ ਥਾਣੇ ਲੈ ਗਈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰ ਦੇ ਰਾਹ ‘ਤੇ ਤੁਰੀ ਪਈ ਹੈ, ਜੋ ਬਿਨਾਂ ਮਤਲਬ ਤੋਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਣੇ ਹੋਰਨਾਂ ਆਗੂਆਂ ਨੂੰ ਈਡੀ ਰਾਹੀਂ ਸੰਮਨ ਭੇਜਣ ਲੱਗੀ ਹੋਈ ਹੈ।