ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਚੰਡੀਗੜ੍ਹ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚ ਲਈਆਂ ਹਨ। ਅੱਜ ਸੈਕਟਰ-35 ’ਚ ਸਥਿਤ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਵਿੱਚ ਨਗਰ ਨਿਗਮ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਮੌਜੂਦ ਰਹੇ। ਸ੍ਰੀ ਬਾਂਸਲ ਨੇ ਸੰਸਦ ਵਿੱਚ ਇਕ ਘੱਟ ਗਿਣਤੀ ਭਾਈਚਾਰੇ ਦੇ ਸੰਸਦ ਮੈਂਬਰ ਨੂੰ ਭਾਜਪਾ ਵੱਲੋਂ ਨਿਸ਼ਾਨਾ ਬਣਾਏ ਜਾਣ ਦਿੱਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਜਿਹੀ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਪਾਰਟੀ ਵਰਕਰਾਂ ਨੂੰ ਅਗਾਲੀ ਲੋਕ ਸਭਾ ਚੋਣਾਂ ਲਈ ਕਮਰ ਕਸ ਕੇ ਤਿਆਰ ਰਹਿਣ ਦੀ ਅਪੀਲ ਕੀਤੀ।