ਚੰਡੀਗੜ੍ਹ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵੱਲੋਂ ਕੇਂਦਰੀ ਰਾਜ ਮੰਤਰੀ ਨਾਲ ਮੁਲਾਕਾਤ
ਚੰਡੀਗਡ਼੍ਹ ਦੇ ਪਿੰਡਾਂ ਦੇ ਲੋਕਾਂ ਦੇ ਵੱਖ-ਵੱਖ ਮੁੱਦੇ ਚੁੱਕੇ
Advertisement
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਸਿੱਧੂ ਨੇ ਅੱਜ ਦਿੱਲੀ ਵਿਖੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਮੁਰਲੀਧਰ ਮੋਹੋਲ ਨਾਲ ਮੁਲਾਕਾਤ ਕੀਤੀ ਅਤੇ ਚੰਡੀਗੜ੍ਹ ਦੇ ਪਿੰਡਾਂ ਦੇ ਮੁੱਦੇ ਚੁੱਕੇ। ਸ੍ਰੀ ਸਿੱਧੂ ਨੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਤੋਂ ਚੰਡੀਗੜ੍ਹ ਵਿੱਚ ਪੰਜਾਬ ਖੇਤੀਬਾੜੀ ਕੋਆਪਰੇਟਿਵ ਸੁਸਾਇਟੀ ਅਤੇ ਪੰਜਾਬ ਪ੍ਰਾਈਮਰੀ ਕੋਆਪਰੇਟਿਵ ਸੁਸਾਇਟੀ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚੰਡੀਗੜ੍ਹ ਸ਼ਹਿਰ ਵਿੱਚ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦਾ ਦਾਇਰਾ ਵਧਾਉਣ ਲਈ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਬੈਂਕ ਦੀਆਂ ਹੋਰ ਸ਼ਾਖਾਵਾਂ ਖੋਲ੍ਹਣ ’ਤੇ ਜ਼ੋਰ ਦਿੱਤਾ। ਕੇਂਦਰੀ ਰਾਜ ਮੰਤਰੀ ਨੇ ਸਤਿੰਦਰਪਾਲ ਸਿੱਧੂ ਵੱਲੋਂ ਚੁੱਕੇ ਵੱਖ-ਵੱਖ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਦਾ ਨਿੱਜੀ ਤੌਰ ’ਤੇ ਠੋਸ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਦੌਰਾਨ ਸਤਿੰਦਰਪਾਲ ਸਿੰਘ ਸਿੱਧੂ ਨੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
Advertisement
Advertisement