ਆਤਿਸ਼ ਗੁਪਤਾ
ਚੰਡੀਗੜ੍ਹ, 5 ਮਈ
ਚੰਡੀਗੜ੍ਹ ਨਗਰ ਨਿਗਮ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਅਤੇ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖਤੀ ਕਰ ਰਿਹਾ ਹੈ। ਅੱਜ ਸਵੇਰੇ ਸ਼ਹਿਰ ਵਿਚ ਚੈਕਿੰਗ ਦੌਰਾਨ ਪਾਣੀ ਦੀ ਬਰਬਾਦੀ ਕਰਨ ਵਾਲੇ ਇਕ ਵਿਅਕਤੀ ਦਾ ਚਲਾਨ ਕੀਤਾ ਹੈ ਅਤੇ 43 ਜਣਿਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਇਸ ਤਰ੍ਹਾਂ ਨਗਰ ਨਿਗਮ ਵੱਲੋਂ ਹੁਣ ਤੱਕ ਪਾਣੀ ਦੀ ਬਰਬਾਦੀ ਕਰਨ ਵਾਲੇ 59 ਜਣਿਆਂ ਦੇ ਚਲਾਨ ਕੀਤੇ ਹਨ ਅਤੇ 1002 ਨੂੰ ਨੋਟਿਸ ਜਾਰੀ ਕੀਤੇ ਹਨ। ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਰੋਜ਼ਾਨਾ ਸਵੇਰ ਚੈਕਿੰਗ ਕੀਤੀ ਜਾਂਦੀ ਹੈ। ਨਿਗਮ ਅਧਿਕਾਰੀਆਂ ਅਨੁਸਾਰ ਪਾਣੀ ਦੀ ਬਰਬਾਦੀ ਕਰਦੇ ਤਿੰਨ ਵਾਰ ਫੜੇ ਜਾਣ ‘ਤੇ ਪਾਣੀ ਦਾ ਕੁਨੈਕਸ਼ਨ ਕੱਟਿਆ ਜਾਵੇਗਾ।