ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਸ਼ਨਿਚਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ਦੀ ਫੇਰੀ ਦੌਰਾਨ ਚੰਡੀਗੜ੍ਹ ਵਿੱਚ ਵੀਵੀਆਈਪੀ ਦੀ ਆਮਦ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਚੰਡੀਗੜ੍ਹ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਮਜਿਸਟ੍ਰੇੇਟ ਵਿਨੇ ਪ੍ਰਤਾਪ ਸਿੰਘ ਨੇ ਦੇਰ ਸ਼ਾਮ ਇਹ ਆਦੇਸ਼ ਜਾਰੀ ਕਰਦੇ ਹੋਏ ਚੰਡੀਗੜ੍ਹ ਯੂਟੀ ਸ਼ਹਿਰ ਦੇ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਤਰ੍ਹਾਂ ਦੇ ਹਵਾਈ ਉਪਕਰਣ ਉਡਾਉਣ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪੁਲੀਸ, ਪੈਰਾ ਮੈਡੀਕਲ ਫੋਰਸ, ਹਵਾਈ ਫੌਜ, ਐਸਜੀਪੀ ਆਦਿ ਸੁਰੱਖਿਆ ਏਜੰਸੀਆਂ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਇਹ ਪਾਬੰਦੀ ਕਲ 24 ਤਰੀਕ ਨੂੰ ਪੂਰੇ ਚੌਵੀ ਘੰਟੇ ਲਈ ਲਾਗੂ ਰਹੇਗੀ। ਉਲੰਘਣਾ ਕਰਨ ਵਾਲਿਆਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।