ਚੰਡੀਗੜ੍ਹ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ‘ਸੁਰੱਖਿਅਤ’ ਐਲਾਨਿਆ
ਕੇਂਦਰੀ ਭੂਮੀ ਜਲ ਬੋਰਡ ਨੇ ਚੰਡੀਗੜ੍ਹ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ‘ਸੁਰੱਖਿਅਤ’ ਐਲਾਨਿਆ ਗਿਆ ਹੈ। ਇਹ ਖੁਲਾਸਾ ਕੇਂਦਰੀ ਭੂਮੀ ਜਲ ਬੋਰਡ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨਾਲ ਮੀਟਿੰਗ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ...
Advertisement
ਕੇਂਦਰੀ ਭੂਮੀ ਜਲ ਬੋਰਡ ਨੇ ਚੰਡੀਗੜ੍ਹ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ‘ਸੁਰੱਖਿਅਤ’ ਐਲਾਨਿਆ ਗਿਆ ਹੈ। ਇਹ ਖੁਲਾਸਾ ਕੇਂਦਰੀ ਭੂਮੀ ਜਲ ਬੋਰਡ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨਾਲ ਮੀਟਿੰਗ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਉਪਲੱਬਧ ਭੂਮੀਗਤ ਪਾਣੀ ਸਰੋਤਾਂ ਦਾ ਕੇਵਲ 67 ਫ਼ੀਸਦ ਹੀ ਵਰਤੋਂ ਕੀਤਾ ਜਾ ਰਿਹਾ ਹੈ, ਜੋ ਕਿ ਚੰਗਾ ਸੰਕੇਤ ਹਨ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਪਾਣੀ ਦੀ ਸੰਤੁਲਿਤ ਨਿਕਾਸੀ ਬਣਾਈ ਰੱਖਣ ਲਈ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਸ਼ਹਿਰ ਵਿੱਚ ਗ਼ੈਰ-ਕਾਨੂੰਨੀ ਬੋਰਵੈੱਲ ਗਤੀਵਿਧੀਆਂ ਨੂੰ ਰੋਕਣ ਦੀ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਹੋਰ ਸੀਨੀਅਰ ਅਧਿਕਾਰੀਆਂ ਮੌਜੂਦ ਰਹੇ। ਜਿਨ੍ਹਾਂ ਨੇ ਜਲ ਸੰਸਾਧਨਾਂ ਦੀ ਸੁਰੱਖਿਆ ਕਰਨ ਲਈ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦਾ ਭਰੋਸਾ ਦਿੱਤਾ। ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
Advertisement
Advertisement