DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Education Ranking: ਕੇਂਦਰੀ ਸਿੱਖਿਆ ਮੰਤਰਾਲੇ ਦੀ ਰਿਪੋਰਟ: ਸਕੂਲੀ ਸਿੱਖਿਆ ਵਿੱਚ ਚੰਡੀਗੜ੍ਹ ਦੇਸ਼ ਵਿੱਚੋਂ ਮੋਹਰੀ

ਪੰਜਾਬ ਤੇ ਦਿੱਲੀ ਨੇ ਵੀ ਮਾਰੀ ਬਾਜ਼ੀ

  • fb
  • twitter
  • whatsapp
  • whatsapp
Advertisement

ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੱਜ ਸਕੂਲੀ ਸਿੱਖਿਆ ਦੇ ਰਿਪੋਰਟ ਕਾਰਡ ਵਿੱਚ ਚੰਡੀਗੜ੍ਹ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਚੰਡੀਗੜ੍ਹ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪੰਜਾਬ, ਕੇਰਲ ਅਤੇ ਦਿੱਲੀ ਦੂਜੇ ਸਥਾਨ ’ਤੇ ਹਨ। ਇਸ ਰਿਪੋਰਟ ਵਿੱਚ ਵੱਖ-ਵੱਖ ਰਾਜਾਂ ਦੇ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ, ਬੁਨਿਆਦੀ ਢਾਂਚੇ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਸਮੀਖਿਆ ਕੀਤੀ ਗਈ ਹੈ ਜਿਸ ਵਿੱਚ ਚੰਡੀਗੜ੍ਹ ਦੇ ਸਕੂਲਾਂ ਨੇ ਸਭ ਤੋਂ ਵਧੀਆ ਅੰਕ ਹਾਸਲ ਕੀਤੇ ਹਨ।

ਸਿੱਖਿਆ ਮੰਤਰਾਲੇ ਦੀ ਇਸ ਰਿਪੋਰਟ ਅਨੁਸਾਰ ਦੇਸ਼ ਭਰ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਸੱਤ ਜ਼ਿਲ੍ਹੇ ਅਤੇ ਦਿੱਲੀ ਦੇ ਚਾਰ ਜ਼ਿਲ੍ਹੇ ਸ਼ਾਮਲ ਹਨ, ਜਿਨ੍ਹਾਂ ਨੇ ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਇਸ ਤੋਂ ਇਲਾਵਾ ਦਿਊ ਅਤੇ ਹਿਮਾਚਲ ਪ੍ਰਦੇਸ਼ ਦਾ ਹਮੀਰਪੁਰ ਜ਼ਿਲ੍ਹਾ ਵੀ ਦੇਸ਼ ਦੇ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਿਖਰਲੇ ਜ਼ਿਲ੍ਹਿਆਂ ਵਿੱਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ ਹਨ। ਇਹ ਰਿਪੋਰਟ ਦਿਖਾਉਂਦੀ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਸੁਰੱਖਿਅਤ ਮਾਹੌਲ ਦੇਣ ਦੇ ਨਾਲ-ਨਾਲ ਸਰਕਾਰਾਂ ਵੱਲੋਂ ਵੱਡੇ ਉਪਰਾਲੇ ਕੀਤੇ ਗਏ ਹਨ।

Advertisement

Advertisement
Advertisement
×