DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Education Reform: ਮੁੱਖ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਿਰਦੇਸ਼

ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆੳੁਣ ਲੲੀ ਕਿਹਾ

  • fb
  • twitter
  • whatsapp
  • whatsapp
Advertisement

ਯੂਟੀ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਆਪਕਾਂ ਦੀ ਭਰਤੀ ਦੀ ਲੰਬੀ ਪ੍ਰਕਿਰਿਆ ਦਾ ਨੋਟਿਸ ਲੈਂਦਿਆਂ ਜੇਬੀਟੀ ਤੇ ਟੀਜੀਟੀ ਭਰਤੀ ਜਲਦੀ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਕਿ ਸਕੂਲਾਂ ਵਿਚ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਜਾਣਕਾਰੀ ਅਨੁਸਾਰ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਕੂਲਾਂ ਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਰੂਮ ਵਜੋਂ ਸਥਾਪਤ ਕੀਤਾ ਜਾਵੇ ਤਾਂ ਕਿ ਡਿਜੀਟਲ ਸਿੱਖਿਆ ਨੂੰ ਹੁਲਾਰਾ ਮਿਲੇ। ਅਧਿਆਪਕਾਂ ਦੀਆਂ ਖਾਲੀ ਪੋਸਟਾਂ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਅਨੁਪਾਤ ਸਹੀ ਰੱਖਿਆ ਜਾਵੇ। ਇਸ ਤੋਂ ਇਲਾਵਾ 3 ਤੋਂ 18 ਸਾਲ ਦੇ ਬੱਚਿਆਂ ਲਈ ਚਾਈਲਡ ਟ੍ਰੈਕਿੰਗ ਸਿਸਟਮ ਲਾਗੂ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਕੋਈ ਵੀ ਬੱਚਾ ਸਿੱਖਿਆ ਪ੍ਰਣਾਲੀ ਤੋਂ ਬਾਹਰ ਨਾ ਰਹੇ।

Advertisement

ਮੁੱਖ ਸਕੱਤਰ ਨੇ ਜ਼ੋਰ ਦਿੱਤਾ ਕਿ ਆਈਟੀਆਈ ਪੌਲੀਟੈਕਨਿਕਾਂ ਅਤੇ ਡਿਗਰੀ ਕਾਲਜਾਂ ਨੂੰ ਉਦਯੋਗਿਕ ਭਾਈਵਾਲਾਂ ਨਾਲ ਸਾਂਝ ਸਥਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਹਰੇਕ ਤਕਨੀਕੀ ਸੰਸਥਾ ਘੱਟੋ-ਘੱਟ 2-3 ਉਦਯੋਗਿਕ ਅਦਾਰਿਆਂ ਨਾਲ ਤਾਲਮੇਲ ਕਰੇ ਤਾਂ ਕਿ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਅਤੇ ਨੌਕਰੀਆਂ ਦੇ ਮੌਕੇ ਮਿਲ ਸਕਣ। ਇਸ ਦੇ ਨਾਲ ਹੀ ਆਈਟੀਆਈ ਵਿੱਚ ਪੁਰਾਣੇ ਹੋ ਚੁੱਕੇ ਕੋਰਸਾਂ ਨੂੰ ਬੰਦ ਕਰਨ ਅਤੇ ਉਨ੍ਹਾਂ ਦੀ ਥਾਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਇਲੈਕਟ੍ਰਿਕ ਵਾਹਨ (ਈਵੀ) ਅਤੇ ਹੋਰ ਉੱਨਤ ਤਕਨਾਲੋਜੀਆਂ ਵਰਗੇ ਨਵੇਂ ਕੋਰਸ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

Advertisement

ਇਸ ਮੌਕੇ ਸਿੱਖਿਆ ਸਕੱਤਰ ਪ੍ਰੇਰਨਾ ਪੁਰੀ, ਡਾਇਰੈਕਟਰ ਸਕੂਲ ਸਿੱਖਿਆ ਨਿਤੀਸ਼ ਸਿੰਗਲਾ, ਡਾਇਰੈਕਟਰ ਤਕਨੀਕੀ ਸਿੱਖਿਆ ਪਾਲਿਕਾ ਅਰੋੜਾ ਨੇ ਵੱਖ ਵੱਖ ਪ੍ਰਾਜੈਕਟਾਂ ਬਾਰੇ ਦੱਸਿਆ।

Advertisement
×