DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Farmer Protest: ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਨੂੰ ਛੇ ਵਜੇ ਹੋਵੇਗੀ ਮੀਟਿੰਗ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਰਨਗੇ ਪੰਜਾਬ ਸਰਕਾਰ ਦੀ ਅਗਵਾਈ; ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ 25 ਨੁਮਾਇੰਦੇ ਮੀਟਿੰਗ ਵਿੱਚ ਲੈਣਗੇ ਭਾਗ

  • fb
  • twitter
  • whatsapp
  • whatsapp
featured-img featured-img
ਕੈਪਸ਼ਨ:ਸੰਯੁਕਤ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਐਤਵਾਰ ਨੂੰ ਹੋਏ ਇਕੱਠ ਦਾ ਦ੍ਰਿਸ਼।
Advertisement

ਪਹਿਲੀ ਸਤੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨੇ ’ਤੇ ਬੈਠੀਆਂ ਸੰਯੁਕਤ ਕਿਸਾਨ ਮੋਰਚਾ ਹੇਠਲੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਆਖ਼ਰ ਮੀਟਿੰਗ ਤੈਅ ਹੋ ਗਈ ਹੈ। ਦੋਹਾਂ ਧਿਰਾਂ ਵਿਚਾਲੇ ਅੱਜ ਸ਼ਾਮੀਂ ਛੇ ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਗੱਲਬਾਤ ਹੋਵੇਗੀ।

ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਾਗ ਲੈ ਰਹੇ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ 25 ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰ ਰਹੇ ਹਨ, ਜਿਹੜੇ ਕਿ ਹੁਣ ਤੋਂ ਕੁਝ ਸਮਾਂ ਬਾਅਦ ਮੋਰਚੇ ਵਾਲੇ ਸਥਾਨ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋ ਰਹੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ।

Advertisement

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਮੀਟਿੰਗ ਹੋਣ ਨੂੰ ਲੈ ਕੇ ਡੈਡਲਾਕ ਬਣਿਆ ਹੋਇਆ ਸੀ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਇਸ ਰਵੱਈਏ ਦਾ ਗੰਭੀਰ ਨੋਟਿਸ ਲੈਂਦਿਆਂ ਅਗਲੇ ਪ੍ਰੋਗਰਾਮ ਦਾ ਅੱਜ ਐਲਾਨ ਕਰਨਾ ਸੀ।

Advertisement

ਉੱਥੇ ਹੀ ਡੀ ਆਈ ਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਵੱਲੋਂ ਲਗਾਤਾਰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਨਾਲ ਗੱਲਬਾਤ ਕਰਾਏ ਜਾਣ ਦਾ ਭਰੋਸਾ ਦਿੱਤਾ ਜਾ ਰਿਹਾ ਸੀ। ਇਹ ਵੀ ਦੱਸਣਯੋਗ ਹੈ ਕਿ ਭਾਵੇਂ ਸੰਯੁਕਤ ਕਿਸਾਨ ਮੋਰਚੇ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਨਾਲ ਸਬੰਧਤ ਹਨ, ਪਰ ਪੰਜਾਬ ਦੇ ਦਰਿਆਈ ਪਾਣੀਆਂ ਦੇ ਸਮਝੌਤੇ ਦੀਆਂ ਮੱਦਾਂ ਨੂੰ ਵਿਧਾਨ ਸਭਾ ਵਿੱਚ ਸੈਸ਼ਨ ਬੁਲਾ ਕੇ ਰੱਦ ਕਰਨ ਦੀ ਮੰਗ ਅਤੇ ਕੁਝ ਹੋਰ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਾਲੀਆਂ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ 7 ਸਤੰਬਰ ਤੱਕ ਇੱਥੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਅੱਜ ਦੀ ਗੱਲਬਾਤ ਤੋਂ ਬਾਅਦ ਇਹ ਪਤਾ ਚੱਲੇਗਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਧਰਨੇ ਨੂੰ ਹੋਰ ਅੱਗੇ ਵਧਾਏਗਾ ਜਾਂ ਫਿਰ ਗੱਲਬਾਤ ਰਾਹੀਂ ਇਸ ਦੀ ਸਮਾਪਤੀ ਦਾ ਰਾਹ ਤੈਅ ਹੋ ਜਾਵੇਗਾ।

Advertisement
×