ਚੰਡੀਗੜ੍ਹ ਗ੍ਰਨੇਡ ਮਾਮਲਾ: ਐੱਨ ਆਈ ਏ ਵੱਲੋਂ ਮੁੱਖ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਇਰ
NIA chargesheets key arrested accused in BKI-linked Chandigarh grenade attack case ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ ਆਈ ਏ) ਨੇ ਚੰਡੀਗੜ੍ਹ ਸੈਕਟਰ 10 ਗ੍ਰਨੇਡ ਹਮਲੇ ਦੇ ਇੱਕ ਮੁੱਖ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ ਜੋ ਵਿਦੇਸ਼ ਆਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਸਹਿਯੋਗੀ ਸੀ। ਏਜੰਸੀ ਨੇ ਅਭਿਜੋਤ ਸਿੰਘ ਉਰਫ਼ ਬੱਬਾ ਉਰਫ਼ ਗੋਪੀ ਨੂੰ ਇਸ ਸਾਲ ਅਪਰੈਲ ਵਿੱਚ ਹਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ।
ਇਸ ਹਮਲੇ ਜ਼ਰੀਏ ਇੱਕ ਸੇਵਾਮੁਕਤ ਪੰਜਾਬ ਪੁਲੀਸ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਸਾਰੀ ਸਾਜ਼ਿਸ਼ ਪਾਕਿਸਤਾਨ ਸਥਿਤ ਬੀਕੇਆਈ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਨੇ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਨਾਲ ਮਿਲ ਕੇ ਰਚੀ ਸੀ।
ਰਿੰਦਾ ਅਤੇ ਹੈਪੀ ਦੋਵਾਂ ਨੂੰ ਪਿਛਲੇ ਸਾਲ ਮਾਰਚ ਵਿੱਚ ਗ੍ਰਿਫਤਾਰ ਕੀਤੇ ਦੋ ਮੁਲਜ਼ਮ ਰੋਹਨ ਮਸੀਹ ਅਤੇ ਵਿਸ਼ਾਲ ਮਸੀਹ ਨਾਲ ਭਗੌੜੇ ਵਜੋਂ ਚਾਰਜਸ਼ੀਟ ਕੀਤਾ ਗਿਆ ਸੀ। ਐਨਆਈਏ ਨੇ ਅਭੀਜੋਤ ਸਿੰਘ ਗੋਪੀ ਨੂੰ ਸਹਿ-ਸਾਜ਼ਿਸ਼ਕਰਤਾ ਵਜੋਂ ਸ਼ਾਮਲ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਇੱਕ ਘਰ ’ਤੇ ਦੋ ਵਿਅਕਤੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਜੋ ਪਾਕਿਸਤਾਨ ਅਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈਐੱਸਆਈ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਹਮਲੇ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਸੀ। ਏਐੱਨਆਈ