ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 4 ਫਰਵਰੀ
ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੇ ਦਿਨ ਤੋਂ ਜਾਰੀ ਬਾਰਿਸ਼ ਅਤੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਹਾਲਾਂਕਿ ਬੀਤੇ ਦਿਨ ਤੋਂ ਜਾਰੀ ਬਾਰਿਸ਼ ਤੋਂ ਬਾਅਦ ਅੱਜ ਦੁਪਹਿਰ ਬਾਅਦ ਮੌਸਮ ਸਾਫ ਹੋ ਗਿਆ, ਪਰ ਤਾਪਮਾਨ ਵਿੱਚ ਆਈ ਗਿਰਾਵਟ ਕਾਰਨ ਸ਼ਹਿਰ ਵਾਸੀਆਂ ਨੂੰ ਠੰਢ ਤੋਂ ਕੋਈ ਰਾਹਤ ਨਹੀਂ ਮਿਲੀ। ਅੱਜ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।