DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ: ਜਬਰ ਜਨਾਹ ਕੇਸ ਵਿੱਚ ਜਲੰਧਰ ਵਾਸੀ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਚਾਰ ਸਾਲ ਪਹਿਲਾਂ ਦਰਜ ਹੋਏ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਜਲੰਧਰ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਜੀਤਾ ਨੂੰ ਜੀਵਨ ਦੇ ਬਾਕੀ ਬਚੇ ਸਮੇਂ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਹੈ।...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਚੰਡੀਗੜ੍ਹ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਚਾਰ ਸਾਲ ਪਹਿਲਾਂ ਦਰਜ ਹੋਏ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਜਲੰਧਰ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਜੀਤਾ ਨੂੰ ਜੀਵਨ ਦੇ ਬਾਕੀ ਬਚੇ ਸਮੇਂ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ 7 ਸਤੰਬਰ 2022 ਨੂੰ ਇੱਕ ਔਰਤ ਦੀ ਸ਼ਿਕਾਇਤ ’ਤੇ ਥਾਣਾ ਸੈਕਟਰ-11, ਚੰਡੀਗੜ੍ਹ ਵਿਖੇ ਧੋਖਾਧੜੀ, ਫਰਾਡ ਅਤੇ ਜਬਰ ਜਨਾਹ ਦੀਆਂ ਧਾਰਾਵਾਂ 376, 498-ਏ, 419, 420, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ (ਜਿਨ੍ਹਾਂ ਨੇ ਉਸਦੇ ਪਰਿਵਾਰਕ ਮੈਂਬਰ ਹੋਣ ਦਾ ਦਿਖਾਵਾ ਕੀਤਾ) ਨਾਲ ਮਿਲ ਕੇ ਉਸ ਨਾਲ ਜਾਅਲੀ ਵਿਆਹ ਕਰਵਾਇਆ, ਜਦੋਂ ਕਿ ਇਹ ਗੱਲ ਲੁਕਾ ਲਈ ਕਿ ਉਹ ਉਸ ਨਾਲ ਵਿਆਹ ਕਰਨ ਤੋਂ ਪਹਿਲਾਂ ਹੀ ਦੋ ਵਾਰ ਵਿਆਹਿਆ ਹੋਇਆ ਸੀ।

Advertisement

ਵਿਆਹ ਦੇ ਖਰਚਿਆਂ ਤੋਂ ਇਲਾਵਾ, ਮੁਲਜ਼ਮ ਨੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਿਦੇਸ਼ ਭੇਜਣ ਲਈ ਵੀਜ਼ਾ ਦਿਵਾਉਣ ਦੇ ਬਹਾਨੇ ਲਗਪਗ 75,00,000 ਰੁਪਏ ਦੀ ਠੱਗੀ ਵੀ ਮਾਰੀ। ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ। ਮੁੱਢਲੇ ਤੌਰ 'ਤੇ ਕੇਸ ਪਾਏ ਜਾਣ 'ਤੇ ਅਦਾਲਤ ਨੇ ਮੁਲਜ਼ਮ 'ਤੇ ਦੋਸ਼ ਆਇਦ ਕੀਤੇ, ਜਿਸ ਤੋਂ ਮੁਲਜ਼ਮ ਨੇ ਇਨਕਾਰ ਕਰਦਿਆਂ ਮੁਕੱਦਮੇ ਦੀ ਮੰਗ ਕੀਤੀ।

Advertisement

 ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਐਡਵੋਕੇਟ ਤਰਮਿੰਦਰ ਸਿੰਘ ਅਤੇ ਅਭੈ ਜੋਸ਼ੀ ਨਾਲ ਮਿਲ ਕੇ ਦਲੀਲ ਦਿੱਤੀ ਕਿ ਸਰਕਾਰੀ ਪੱਖ ਨੇ ਕੇਸ ਨੂੰ ਸ਼ੱਕ ਤੋਂ ਪਰੇ ਸਾਬਤ ਕਰ ਦਿੱਤਾ ਹੈ। ਹਾਲਾਂਕਿ ਮੁਲਜ਼ਮ ਦੇ ਵਕੀਲ ਨੇ ਕਿਹਾ ਕਿ ਮੁਲਜ਼ਮ ਨੂੰ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਜੀਵਨ ਦੇ ਬਾਕੀ ਬਚੇ ਸਮੇਂ ਲਈ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਸ ਕੇਸ ਵਿੱਚ 4 ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

Advertisement
×