DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh local news: ਕੌਂਸਲਰ ਢਿੱਲੋਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਮਨੀਮਾਜਰਾ ਦੇ ਵਾਰਡ ਨੰਬਰ 6 ਵਿੱਚ ਸ਼ਾਂਤੀ ਨਗਰ ਦੀਆਂ ਗਲੀਆਂ ਵਿੱਚ ਪੇਵਰ ਬਲਾਕ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਸਾਬਕਾ ਮੇਅਰ ਅਤੇ ਕੌਂਸਲਰ ਸਰਬਜੀਤ ਕੌਰ ਢਿੱਲੋਂ ਨੇ ਕੀਤੀ। ਜ਼ਿਕਰਯੋਗ ਹੈ ਕਿ ਪਾਈਪਲਾਈਨ ਵਿਛਾਉਣ ਤੋਂ ਬਾਅਦ ਸ਼ਾਂਤੀ ਨਗਰ ਦੀਆਂ ਗਲੀਆਂ ਦੀ ਹਾਲਤ...

  • fb
  • twitter
  • whatsapp
  • whatsapp
featured-img featured-img
ਕੌਂਸਲਰ ਸਰਬਜੀਤ ਕੌਰ ਢਿੱਲੋਂ ਵਿਕਾਸ ਕਾਰਜ ਸ਼ੁਰੂ ਕਰਵਾਉਂਦੇ ਹੋਏ।
Advertisement

ਮਨੀਮਾਜਰਾ ਦੇ ਵਾਰਡ ਨੰਬਰ 6 ਵਿੱਚ ਸ਼ਾਂਤੀ ਨਗਰ ਦੀਆਂ ਗਲੀਆਂ ਵਿੱਚ ਪੇਵਰ ਬਲਾਕ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਸਾਬਕਾ ਮੇਅਰ ਅਤੇ ਕੌਂਸਲਰ ਸਰਬਜੀਤ ਕੌਰ ਢਿੱਲੋਂ ਨੇ ਕੀਤੀ। ਜ਼ਿਕਰਯੋਗ ਹੈ ਕਿ ਪਾਈਪਲਾਈਨ ਵਿਛਾਉਣ ਤੋਂ ਬਾਅਦ ਸ਼ਾਂਤੀ ਨਗਰ ਦੀਆਂ ਗਲੀਆਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ। ਇਲਾਕਾ ਵਾਸੀਆਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਕੌਂਸਲਰ ਸਰਬਜੀਤ ਕੌਰ ਢਿੱਲੋਂ ਨੇ ਨਗਰ ਨਿਗਮ ਤੋਂ ਗਲੀਆਂ ਦੇ ਮੁੜ ਨਿਰਮਾਣ ਦਾ ਕੰਮ ਮਨਜ਼ੂਰ ਕਰਵਾਇਆ ਸੀ। ਇਲਾਕਾ ਵਾਸੀਆਂ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਸਾਬਕਾ ਮੇਅਰ ਢਿੱਲੋਂ ਅਤੇ ਸਾਬਕਾ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ ਦਾ ਧੰਨਵਾਦ ਕੀਤਾ। ਗਲੀ ਨੰਬਰ 8 ਦੇ ਵਸਨੀਕ ਮੁਰਾਰੀ ਅਤੇ ਨੰਦ ਲਾਲ ਭੂੰਬਲਾ ਨੇ ਕਿਹਾ ਕਿ ਵਾਰਡ ਵਿੱਚ ਵਿਕਾਸ ਕਾਰਜ ਲਗਾਤਾਰ ਅੱਗੇ ਵਧ ਰਹੇ ਹਨ। ਸਾਬਕਾ ਮੇਅਰ ਨੇ ਕਿਹਾ ਕਿ ਇਲਾਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ। ਇਲਾਕੇ ਵਿੱਚ ਸਮੇਂ-ਸਮੇਂ ’ਤੇ ਸਾਹਮਣੇ ਆਉਣ ਵਾਲੀਆਂ ਨਵੀਆਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

Advertisement
Advertisement
×