ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Chandigarh-Manali National Highway opened ਚੰਡੀਗੜ੍ਹ-ਮਨਾਲੀ ਮਾਰਗ: ਮੰਡੀ-ਕੁੱਲੂ ਸੜਕ ਆਵਾਜਾਈ ਲਈ ਖੋਲ੍ਹੀ

ਢਿੱਗਾਂ ਡਿੱਗਣ ਕਾਰਨ ਰਸਤਾ ਹੋਇਆ ਸੀ ਬੰਦ
Advertisement

ਸ਼ਿਮਲਾ, 13 ਜੁਲਾਈ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ੍ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ ਜਾਮ ਵਿੱਚ ਫਸੇ ਸੈਂਕੜੇ ਲੋਕਾਂ ਨੇ ਸੁਖ ਦਾ ਸਾਹ ਲਿਆ। ਇੱਥੇ ਐਤਵਾਰ ਸ਼ਾਮ ਨੂੰ 24 ਘੰਟਿਆਂ ਤੋਂ ਵੱਧ ਸਮੇਂ ਬਾਅਦ ਇੱਕ ਪਾਸੇ ਦੀ ਆਵਾਜਾਈ ਬਹਾਲ ਹੋ ਗਈ।

Advertisement

ਮੰਡੀ ਜ਼ਿਲ੍ਹੇ ਦੇ ਚਾਰ ਮੀਲ ਨੇੜੇ ਢਿੱਗਾਂ ਡਿੱਗਣ ਮਗਰੋਂ ਚੰਡੀਗੜ੍ਹ-ਮਨਾਲੀ ਹਾਈਵੇਅ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਇਸ ਦੌਰਾਨ ਮੰਡੀ-ਕੁੱਲੂ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ ਜਿਸ ਕਾਰਨ ਸੈਂਕੜੇ ਯਾਤਰੀ ਘੰਟਿਆਂ ਤੱਕ ਫਸੇ ਰਹੇ। ਖੇਤਰ ਵਿੱਚ ਹਾਲ ਹੀ ’ਚ ਪਏ ਮੀਂਹ ਕਰਕੇ ਢਿੱਗਾਂ ਡਿੱਗਣ ਕਾਰਨ ਹਾਈਵੇਅ ’ਤੇ ਵੱਡੀ ਮਾਤਰਾ ਵਿੱਚ ਮਲਬਾ ਡਿੱਗ ਗਿਆ ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਨੇ ਮਲਬਾ ਹਟਾਉਣ ਲਈ ਆਪਣੇ ਕਰਮਚਾਰੀਆਂ ਅਤੇ ਭਾਰੀ ਮਸ਼ੀਨਰੀ ਨੂੰ ਤਾਇਨਾਤ ਕੀਤਾ।

ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੀਂਹ ਤੋਂ ਬਾਅਦ ਸ਼ਨਿਚਰਵਾਰ ਦੁਪਹਿਰ ਨੂੰ ਵੱਡੇ ਪੱਧਰ 'ਤੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ ਸੀ ਅਤੇ ਹਲਕੇ ਵਾਹਨਾਂ ਨੂੰ ਚੈਲਚੌਕ-ਗੌਹਰ-ਪੰਡੋਹ ਅਤੇ ਕਮੰਡ-ਕਟੌਲਾ ਅਤੇ ਬਜੌਰਾ ਮਾਰਗਾਂ ਰਾਹੀਂ ਭੇਜਿਆ ਗਿਆ ਸੀ, ਜਦੋਂ ਕਿ ਨਾਗਚਲਾ ਅਤੇ ਝੀਰੀ ਵਿਚ ਭਾਰੀ ਵਾਹਨਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਇੱਕ ਪਾਸੇ ਦੀ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ।

 

Advertisement