ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ

ਕੌਂਸਲਰ ਅੰਜੂ ਕਤਿਆਲ ਨੇ ‘ਆਪ’ ਦੀ ਇਕ ਵੋਟ ਰੱਦ ਕਰਨ ’ਤੇ ਇਤਰਾਜ਼ ਜ਼ਾਹਰ ਕੀਤਾ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ

ਆਤਿਸ਼ ਗੁਪਤਾ

ਚੰਡੀਗੜ੍ਹ, 17 ਜਨਵਰੀ

ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਬਾਅਦ ਵਿਵਾਦਾਂ ’ਚ ਘਿਰੀ ਮੇਅਰ ਦੀ ਚੋਣ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਰਾਹੀਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੁੜ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ’ਤੇ ਸੁਣਵਾਈ 19 ਜਨਵਰੀ ਨੂੰ ਹੋਵੇਗੀ। ਇਹ ਮੰਗ ਆਮ ਆਦਮੀ ਪਾਰਟੀ (ਆਪ) ਤੋਂ ਵਾਰਡ ਨੰਬਰ-22 ਦੀ ਕੌਂਸਲਰ ਅਤੇ ਮੇਅਰ ਦੇ ਅਹੁਦੇ ਦੀ ਉਮੀਦਵਾਰ ਅੰਜੂ ਕਤਿਆਲ ਨੇ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ ਰਾਹੀਂ ਹਾਈ ਕੋਰਟ ਵਿੱਚ ਮੇਅਰ ਦੀ ਚੋਣ ’ਤੇ ਇਤਰਾਜ਼ ਜਤਾਇਆ ਹੈ। ਜ਼ਿਕਰਯੋਗ ਹੈ ਕਿ ਚੋਣ ਜਿੱਤ ਕੇ ਭਾਜਪਾ ਦੀ ਸਰਬਜੀਤ ਕੌਰ ਨੇ ਮੇਅਰ ਦਾ ਅਹੁਦਾ ਸੰਭਾਲਿਆ ਸੀ।

‘ਆਪ’ ਕੌਂਸਲਰ ਅੰਜੂ ਕਤਿਆਲ

ਪ੍ਰਾਪਤ ਜਾਣਕਾਰੀ ਅਨੁਸਾਰ 8 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਵਿੱਚ ਹੋਈ ਮੇਅਰ ਦੀ ਚੋਣ ਵਿੱਚ 35 ਕੌਂਸਲਰਾਂ ਵਿੱਚੋਂ 27 ਕੌਂਸਲਰ ਅਤੇ ਇਕ ਸੰਸਦ ਮੈਂਬਰ ਨੇ ਹਿੱਸਾ ਲਿਆ ਸੀ। ਇਸ ਚੋਣ ਦੌਰਾਨ ਭਾਜਪਾ ਦੀ ਉਮੀਦਵਾਰ ਸਰਬਜੀਤ ਕੌਰ ਨੂੰ 14 ਅਤੇ ‘ਆਪ’ ਉਮੀਦਵਾਰ ਅੰਜੂ ਕਤਿਆਲ ਨੂੰ 13 ਵੋਟਾਂ ਪਈਆਂ ਸਨ ਜਦੋਂ ਕਿ ‘ਆਪ’ ਦੇ ਖਾਤੇ ਦੀ ਇਕ ਵੋਟ ਨੂੰ ਰੱਦ ਕਰ ਦਿੱਤਾ ਗਿਆ ਸੀ। ਮੇਅਰ ਦੀ ਚੋਣ ਦੌਰਾਨ ਇਕ ਵੋਟ ਰੱਦ ਕਰਨ ਦੇ ਫ਼ੈਸਲੇ ਨੂੰ ‘ਆਪ’ ਵੱਲੋਂ ਮੇਅਰ ਦੀ ਉਮੀਦਵਾਰ ਅੰਜੂ ਕਤਿਆਲ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ।

ਅੰਜੂ ਕਤਿਆਲ ਨੇ ਅਦਾਲਤ ਵਿੱਚ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਦੀ ਚੋਣ ਨਾਮਜ਼ਦ ਕੌਂਸਲਰ ਦੀ ਅਗਵਾਈ ਹੇਠ ਕਰਵਾਈ ਜਾਂਦੀ ਹੈ ਪਰ ਇਸ ਵਾਰ ਭਾਜਪਾ ਦੇ ਕੌਂਸਲਰ ਨੂੰ ਰਿਟਰਨਿੰਗ ਅਫ਼ਸਰ ਬਣਾ ਕੇ ਚੋਣ ਕਰਵਾਈ ਗਈ ਹੈ। ਇਸ ਚੋਣ ਦੀ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਭਾਵੇਂ ਮੌਕੇ ’ਤੇ ਹਾਜ਼ਰ ਹੁੰਦਾ ਹੈ ਪਰ ਚੋਣਾਂ ਰਿਟਰਨਿੰਗ ਅਫ਼ਸਰ ਦੀ ਦੇਖ-ਰੇਖ ਹੇਠ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੇਅਰ ਦੀ ਚੋਣ ਦੌਰਾਨ ਇਕ ਵੋਟ ਨੂੰ ਭਾਜਪਾ ਦੇ ਕੌਂਸਲਰ ਅਤੇ ਰਿਟਰਨਿੰਗ ਅਫ਼ਸਰ ਨੇ ਰੱਦ ਕਰ ਦਿੱਤਾ ਜੋ ਗਲਤ ਢੰਗ ਨਾਲ ਰੱਦ ਕੀਤੀ ਗਈ ਹੈ। ਅੰਜੂ ਕਤਿਆਲ ਨੇ ਮੰਗ ਕੀਤੀ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੁੜ ਕਰਵਾਈ ਜਾਵੇ।

ਦੱਸਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 24 ਦਸੰਬਰ ਨੂੰ ਹੋਈਆਂ ਸਨ ਜਿਸ ਦੇ ਨਤੀਜੇ 27 ਦਸੰਬਰ ਨੂੰ ਐਲਾਨੇ ਗਏ ਸਨ। ਇਨ੍ਹਾਂ ਨਤੀਜਿਆਂ ਵਿੱਚ ‘ਆਪ’ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ’ਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਦਾ ਇਕ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਇਸ ਤਰ੍ਹਾਂ ਭਾਜਪਾ ਕੋਲ 13 ਕੌਂਸਲਰ ਹੋ ਗਏ ਸਨ। ਮੇਅਰ ਦੀ ਚੋਣ 8 ਜਨਵਰੀ ਨੂੰ ਹੋਈ ਸੀ। ਇਸ ਚੋਣ ਦੌਰਾਨ ‘ਆਪ’ ਤੇ ਭਾਜਪਾ ਦੀ ਮੇਅਰ ਉਮੀਦਵਾਰ ਨੂੰ 14-14 ਵੋਟਾਂ ਪਈਆਂ ਸਨ ਪਰ ‘ਆਪ’ ਦੀ ਇਕ ਵੋਟ ਰੱਦ ਕਰ ਦਿੱਤੀ, ਜਿਸ ਕਾਰਨ ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਐਲਾਨਿਆ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All