ਚੰਡੀਗੜ੍ਹ ਨਿਗਮ ਨੂੰ 125 ਕਰੋੜ ਦੀ ਗ੍ਰਾਂਟ ਮਿਲੀ
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਹਰਪ੍ਰੀਤ ਕੌਰ ਬਬਲਾ ਦੇ ਯਤਨਾਂ ਨੂੰ ਅੱਜ ਉਸ ਸਮੇਂ ਬੂਰ ਪਿਆ ਜਦੋਂ ਗ੍ਰਹਿ ਮੰਤਰਾਲੇ ਕੋਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਿਗਮ ਨੂੰ 125 ਕਰੋੜ ਰੁਪਏ ਦੀ ਗਰਾਂਟ ਪ੍ਰਾਪਤ ਹੋਈ। ਮੇਅਰ ਬਬਲਾ ਨੇ ਦੱਸਿਆ ਕਿ ਗਰਾਂਟ...
Advertisement
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਹਰਪ੍ਰੀਤ ਕੌਰ ਬਬਲਾ ਦੇ ਯਤਨਾਂ ਨੂੰ ਅੱਜ ਉਸ ਸਮੇਂ ਬੂਰ ਪਿਆ ਜਦੋਂ ਗ੍ਰਹਿ ਮੰਤਰਾਲੇ ਕੋਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਿਗਮ ਨੂੰ 125 ਕਰੋੜ ਰੁਪਏ ਦੀ ਗਰਾਂਟ ਪ੍ਰਾਪਤ ਹੋਈ। ਮੇਅਰ ਬਬਲਾ ਨੇ ਦੱਸਿਆ ਕਿ ਗਰਾਂਟ ਪ੍ਰਾਪਤ ਕਰਨ ਦੀ ਇਹ ਸਫਲਤਾ ਭਾਜਪਾ ਚੰਡੀਗੜ੍ਹ ਪ੍ਰਧਾਨ ਜਤਿੰਦਰ ਮਲਹੋਤਰਾ, ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਮੁੱਖ ਸਕੱਤਰ, ਗ੍ਰਹਿ ਸਕੱਤਰ, ਵਿੱਤ ਸਕੱਤਰ ਅਤੇ ਨਗਰ ਨਿਗਮ ਕਮਿਸ਼ਨਰ ਦੇ ਨਿਰੰਤਰ ਯਤਨਾਂ ਅਤੇ ਅਗਵਾਈ ਦੇ ਨਤੀਜੇ ਵਜੋਂ ਆਈ ਹੈ, ਜਿਨ੍ਹਾਂ ਨੇ ਇਹ ਮਾਮਲਾ ਸਾਰੇ ਸਬੰਧਤ ਅਧਿਕਾਰੀਆਂ ਕੋਲ ਚੁੱਕਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ।
Advertisement
Advertisement
×