Chandigarh News: ਚੰਡੀਗੜ੍ਹ ਹਾਊਸਿੰਗ ਬੋਰਡ ਐਂਪਲਾਈਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ
ਸੁਰਿੰਦਰ ਸਿੰਘ ਬਣੇ ਚੇਅਰਮੈਨ, ਜਰਨੈਲ ਸਿੰਘ ਪ੍ਰਧਾਨ ਤੇ ਪਵਨ ਕੁਮਾਰ ਚੌਹਾਨ ਬਣੇ ਜਨਰਲ ਸਕੱਤਰ
ਕੁਲਦੀਪ ਸਿੰਘ
ਚੰਡੀਗੜ੍ਹ, 9 ਫਰਵਰੀ
ਚੰਡੀਗੜ੍ਹ ਹਾਊਸਿੰਗ ਬੋਰਡ ਐਂਪਲਾਈਜ਼ (ਮਨਿਸਟਰੀਅਲ ਕਾਡਰ) ਐਸੋਸੀਏਸ਼ਨ ਦਾ ਪੁਨਰਗਠਨ ਕੀਤਾ ਗਿਆ ਹੈ, ਜਿਸ ਦੌਰਾਨ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਐਸੋਸੀਏਸ਼ਨ ਦੇ ਸਕੱਤਰ ਜਨਰਲ ਪਵਨ ਕੁਮਾਰ ਚੌਹਾਨ ਨੇ ਦੱਸਿਆ ਕਿ ਪੁਨਰਗਠਨ ਲਈ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਬਲਾਕ 'ਸੀ' ਦੇ ਬੇਸਮੈਂਟ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਮਨਿਸਟੀਰੀਅਲ ਕੇਡਰ ਦੇ ਕਰਮਚਾਰੀਆਂ ਤੋਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਅੰਤਿਮ ਰੂਪ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਹੋਈ।
ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਚੇਅਰਮੈਨ ਸੁਰਿੰਦਰ ਸਿੰਘ, ਵਾਇਸ ਚੈਅਰਮੈਨ ਹਰੀਸ਼ ਵੇਲਚਾ, ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਪਵਨ ਕੁਮਾਰ ਚੌਹਾਨ ਚੁਣੇ ਗਏ।
ਇਸੇ ਤਰ੍ਹਾਂ ਸੰਯੁਕਤ ਸਕੱਤਰ ਲਖਵਿੰਦਰ ਸਿੰਘ, ਪ੍ਰੈਸ ਸਕੱਤਰ ਸੁਰਿੰਦਰ ਪਾਲ ਸਿੰਘ, ਪ੍ਰਚਾਰ ਸਕੱਤਰ ਰਾਮ ਸਬਦ, ਟਿਕਾ ਰਾਮ ਅਤੇ ਖਜ਼ਾਨਚੀ ਭਰਤ ਪਾਲ ਚੁਣੇ ਗਏ। ਇਸ ਤੋਂ ਇਲਾਵਾ ਰਜਿੰਦਰ ਸਿਮਹਾਰ, ਸਤਵਿੰਦਰ ਬੈਂਸ, ਦਿਲਰਾਜ ਸਿੰਘ ਅਤੇ ਸੁਰਿੰਦਰ ਬਜਾਜ ਨੂੰ ਸਲਾਹਕਾਰ ਬਣਾਇਆ ਗਿਆ ਹੈ।
ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਕਿਹਾ ਕਿ ਉਹ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।