DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh news: ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਲਈ ਲਾਮਬੰਦੀ

ਯੂ ਟੀ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵੱਲੋਂ 19 ਅਕਤੂਬਰ ਨੂੰ ਸੈਕਟਰ 17 ਸਥਿਤ ਬਿਜਲੀ ਦਫਤਰ ਦੇ ਸਾਹਮਣੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀ ਪੀ ਡੀ ਐੱਲ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਇੱਕ ਗੇਟ ਮੀਟਿੰਗ ਸੈਕਟਰ...

  • fb
  • twitter
  • whatsapp
  • whatsapp
featured-img featured-img
ਸੈਕਟਰ 35 ਵਿੱਚ ਗੇਟ ਮੀਟਿੰਗ ਕਰਦੇ ਹੋਏ ਬਿਜਲੀ ਕਰਮਚਾਰੀ।
Advertisement

ਯੂ ਟੀ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵੱਲੋਂ 19 ਅਕਤੂਬਰ ਨੂੰ ਸੈਕਟਰ 17 ਸਥਿਤ ਬਿਜਲੀ ਦਫਤਰ ਦੇ ਸਾਹਮਣੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀ ਪੀ ਡੀ ਐੱਲ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਇੱਕ ਗੇਟ ਮੀਟਿੰਗ ਸੈਕਟਰ 35 ਦੇ ਬਿਜਲੀ ਦਫਤਰ ਵਿੱਚ ਕੀਤੀ ਗਈ।

ਗੇਟ ਮੀਟਿੰਗ ਨੂੰ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ, ਸੰਯੁਕਤ ਸਕੱਤਰ ਹਰਜਿੰਦਰ ਸਿੰਘ, ਵਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ। ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀ ਪੀ ਡੀ ਐੱਲ ਪ੍ਰਬੰਧਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਦੋਵਾਂ ਦੇ ਨਾਂਹਪੱਖੀ ਰਵੱਈਏ ਕਾਰਨ ਪ੍ਰਸ਼ਾਸਨ ਵੱਲੋਂ ਨਿੱਜੀ ਕੰਪਨੀਆਂ ਵਿੱਚ ਭੇਜੇ ਗਏ ਕਰਮਚਾਰੀਆਂ ਦੇ ਸਰਕਾਰੀ ਰੁਤਬੇ ਨੂੰ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਅਧੀਨ ਹੋਰ ਵਿਭਾਗਾਂ ਵਿੱਚ ਐਡਜਸਟ ਕਰਨ, ਕਰਮਚਾਰੀਆਂ ਦੀਆਂ ਬਕਾਇਆ ਤਰੱਕੀਆਂ ਨੂੰ ਤੇਜ਼ ਕਰਨ, ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਰੱਖੀ ਪ੍ਰੀਖਿਆ ਰੱਦ ਕਰਨ ਅਤੇ ਉਨ੍ਹਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ ਹੈ। ਮੰਗਾਂ ਪੂਰੀਆਂ ਨਾ ਹੋਣ ਕਾਰਨ ਕਰਮਚਾਰੀਆਂ ’ਚ ਗੁੱਸੇ ਦੀ ਲਹਿਰ ਹੈ।

Advertisement

ਬੁਲਾਰਿਆਂ ਨੇ ਕਿਹਾ ਕਿ ਮੰਗਾਂ ’ਤੇ 21 ਜੁਲਾਈ ਨੂੰ ਸੀ ਪੀ ਡੀ ਐੱਲ ਪ੍ਰਬੰਧਨ ਨਾਲ ਚਰਚਾ ਕੀਤੀ ਗਈ ਸੀ ਅਤੇ ਲਾਗੂ ਕਰਨ ਦੇ ਭਰੋਸੇ ਤੋਂ ਬਾਅਦ, 22 ਜੁਲਾਈ ਨੂੰ ਹੋਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ ਜਦਕਿ ਦੋ ਮਹੀਨੇ ਬਾਅਦ ਵੀ ਸਾਰੀਆਂ ਮੰਗਾਂ ਪੈਡਿੰਗ ਹਨ। ਯੂਨੀਅਨ ਆਗੂਆਂ ਨੇ ਸਾਰੇ ਕਰਮਚਾਰੀਆਂ ਨੂੰ 19 ਅਕਤੂਬਰ ਨੂੰ ਸੈਕਟਰ-17 ਵਿੱਚ ਹੋਣ ਵਾਲੀ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਕਰਵਾਉਣ ਲਈ ਹੁਣ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement
×