ਚੰਡੀਗੜ੍ਹ ਐੱਨਐੱਚਐੱਮ ਮੁਲਾਜ਼ਮ ਯੂਨੀਅਨ ਦੀ ਚੋਣ
ਚੰਡੀਗੜ੍ਹ: ਯੂਟੀ ਚੰਡੀਗੜ੍ਹ ਅਧੀਨ ਗੌਰਮਿੰਟ ਮੈਡੀਕਲ ਸੁਪਰਸਪੈਸ਼ਲਿਟੀ ਹਸਪਤਾਲ ਸੈਕਟਰ-16 ਸਣੇ ਵੱਖ-ਵੱਖ ਡਿਸਪੈਂਸਰੀਆਂ ਵਿੱਚ ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐਮ) ਤਹਿਤ ਤਾਇਨਾਤ ਕਾਮਿਆਂ ’ਤੇ ਆਧਾਰਿਤ ਚੰਡੀਗੜ੍ਹ ਐੱਨਐੱਚਐੱਮ ਕਰਮਚਾਰੀ ਯੂਨੀਅਨ ਦੀ ਚੋਣ ਹੋਈ। ਸਾਲ 2023-24 ਲਈ ਯੂਨੀਅਨ ਦੀ ਚੋਣ ਪ੍ਰਕਿਰਿਆ ਵਿੱਚ ਹਰ ਅਹੁਦੇ ਲਈ ਇੱਕ-ਇੱਕ ਨਾਮਜ਼ਦਗੀ ਪ੍ਰਾਪਤ ਕੀਤੀ ਗਈ ਸੀ ਜਿਸ ਉਪਰੰਤ ਬਬੀਤਾ ਰਾਵਤ ਨੂੰ ਸਰਬਸੰਮਤੀ ਨਾਲ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਹੋਰ ਅਹੁਦੇਦਾਰਾਂ ਨੂੰ ਵੀ ਸਾਰੇ ਮੁਲਾਜ਼ਮਾਂ ਵੱਲੋਂ ਸਰਬਸੰਮਤੀ ਨਾਲ ਚੁਣਿਆ ਗਿਆ। ਮੀਟਿੰਗ ਵਿੱਚ ਹਾਜ਼ਰ ਨਾ ਹੋਣ ਵਾਲੇ ਸਾਥੀਆਂ ਤੋਂ ਆਨਲਾਈਨ ਮਾਧਿਅਮ ਰਾਹੀਂ ਪ੍ਰਵਾਨਗੀ ਪ੍ਰਾਪਤ ਕੀਤੀ ਗਈ। ਜਨਰਲ ਸਕੱਤਰ ਅਮਿਤ ਕੁਮਾਰ ਨੇ ਦੱਸਿਆ ਕਿ ਯੂਨੀਅਨ ਦੀ ਨਵੀਂ ਚੋਣ ਵਿੱਚ ਵਿਜੇ ਕੁਮਾਰ ਨੂੰ ਚੇਅਰਮੈਨ, ਪਰਮਜੀਤ ਕੌਰ ਨੂੰ ਕਨਵੀਨਰ, ਮਹਾਂਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਿਰੰਜਨ ਕੁਮਾਰ ਨੂੰ ਮੀਤ ਪ੍ਰਧਾਨ ਅਤੇ ਅਮਿਤ ਕੁਮਾਰ ਨੂੰ ਜਨਰਲ ਸਕੱਤਰ ਐਲਾਨਿਆ ਗਿਆ। -ਪੱਤਰ ਪ੍ਰੇਰਕ