ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-32 ਵਿੱਚ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH) ਅਤੇ ਸੈਕਟਰ-48 ਵਿੱਚ ਸਥਿਤ ਇਸਦੇ ਦੱਖਣੀ ਕੈਂਪਸ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਨਵਾਂ ਸ਼ਡਿਊਲ 24 ਜੁਲਾਈ 2025 ਤੋਂ ਲਾਗੂ ਹੋਵੇਗਾ।
ਨਵੇਂ ਹੁਕਮਾਂ ਅਨੁਸਾਰ, ਦੋਵਾਂ ਹਸਪਤਾਲਾਂ ਦੇ ਕੰਮ ਕਰਨ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਓਪੀਡੀ ਰਜਿਸਟ੍ਰੇਸ਼ਨ ਦਾ ਸਮਾਂ ਸਵੇਰੇ 8:00 ਵਜੇ ਤੋਂ 11:00 ਵਜੇ ਤੱਕ ਹੋਵੇਗਾ ਅਤੇ ਓਪੀਡੀ ਦਾ ਕੰਮ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।
ਖੂਨ ਦੇ ਨਮੂਨੇ ਇੱਕਠੇ ਕਰਨ ਲਈ ਸਮਾਂ-ਸਾਰਣੀ
ਸੋਮਵਾਰ ਤੋਂ ਸ਼ੁੱਕਰਵਾਰ: ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ
ਸ਼ਨਿਚਵਾਰ: ਸਵੇਰੇ 8:00 ਵਜੇ ਤੋਂ ਦੁਪਹਿਰ 12:00 ਵਜੇ
ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਚਾਲੂ ਰਹਿਣਗੀਆਂ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਮੇਂ ਸਿਰ ਸਹਾਇਤਾ ਮਿਲ ਸਕੇ।