ਕੁਲਦੀਪ ਸਿੰਘ
ਚੰਡੀਗੜ੍ਹ, 3 ਮਾਰਚ
ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਖ਼ਿਲਾਫ਼ ਅੱਜ ਵਿਦਿਆਰਥੀ ਜਥੇਬੰਦੀ ਐੱਨਐੱਸਯੂਆਈ ਵੱਲੋਂ ਸੈਕਟਰ-33 ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵੱਲ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਆਕਾਸ਼ਵਾਣੀ ਦੇ ਗੇਟ ਕੋਲ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਪੁਲੀਸ ਵਲੋਂ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।