ਆਜ਼ਾਦੀ ਦਿਵਸ ਮੌਕੇ ਤਿਰੰਗੇ ਦੇ ਰੰਗ ’ਚ ਰੰਗਿਆ ਚੰਡੀਗੜ੍ਹ : The Tribune India

ਆਜ਼ਾਦੀ ਦਿਵਸ ਮੌਕੇ ਤਿਰੰਗੇ ਦੇ ਰੰਗ ’ਚ ਰੰਗਿਆ ਚੰਡੀਗੜ੍ਹ

ਭਾਰਤੀ ਹਵਾਈ ਸੈਨਾ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹਿਆ; ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਅਧਿਕਾਰੀਆਂ ਦਾ ਸਨਮਾਨ

ਆਜ਼ਾਦੀ ਦਿਵਸ ਮੌਕੇ ਤਿਰੰਗੇ ਦੇ ਰੰਗ ’ਚ ਰੰਗਿਆ ਚੰਡੀਗੜ੍ਹ

ਆਜ਼ਾਦੀ ਦਿਹਾੜੇ ਦੀ ਪਰੇਡ ’ਦਾ ਨਿਰੀਖਣ ਕਰਦੇ ਹੋਏ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਆਤਿਸ਼ ਗੁਪਤਾ

ਚੰਡੀਗੜ੍ਹ, 16 ਅਗਸਤ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਯੂਟੀ ਪ੍ਰਸ਼ਾਸਨ ਨੇ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਸਮਾਗਮ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਪ੍ਰਸ਼ਾਸਕ ਨੂੰ ਪੁਲੀਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੁਕੜੀਆਂ, ਐੱਨਸੀਸੀ ਕੈਡੇਟਸ ਨੇ ਸਲਾਮੀ ਦਿੱਤੀ। ਇਸ ਤੋਂ ਬਾਅਦ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੇ ਡੋਰਨੀਅਰ ਜਹਾਜ਼ ਤੋਂ ਛਾਲ ਮਾਰ ਕੇ ਦਿਖਾਈ। ਹਵਾਈ ਸੈਨਾ ਦੇ ਜਵਾਨਾਂ ਨੇ ਵੱਖ-ਵੱਖ ਕਿਸਮ ਦੀ ਪ੍ਰਦਰਸ਼ਨਾਂ ਰਾਹੀਂ ਸਿਟੀ ਬਿਊਟੀਫੁੱਲ ਦੇ ਵਸਨੀਕਾਂ ਦਾ ਮਨ ਮੋਹਿਆ। ਇਸਸ ਉਪਰੰਤ ਸ੍ਰੀ ਪੁਰੋਹਿਤ ਨੇ ਸ਼ਹਿਰ ’ਚ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ।

ਆਜ਼ਾਦੀ ਦਿਹਾੜੇ ਮੌਕੇ ਆਲਓਵਰ ਟਰਾਫੀ ਜਿੱਤਣ ’ਤੇ ਖੁਸ਼ੀ ਮਨਾਉਂਦੇ ਹੋਏ ਪੰਜਾਬ ਪੁਲੀਸ ਦੇ ਜਵਾਨ। -ਫੋਟੋਆਂ: ਪ੍ਰਦੀਪ ਤਿਵਾੜੀ

ਆਜ਼ਾਦੀ ਦਿਹਾੜੇ ’ਤੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਨ ਕਰਦਿਆਂ ਉਨ੍ਹਾਂ ਅਣਗਿਣਤ ਪੁਰਸ਼ਾਂ ਅਤੇ ਔਰਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸ੍ਰੀ ਪੁਰੋਹਿਤ ਨੇ ਕਿਹਾ ਕਿ ਸਿਟੀ ਬਿਊਟੀਫੁੱਲ ਨੂੰ ਮਾਡਲ ਸੋਲਰ ਸਿਟੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਨਿਤ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਇਕ ਸਾਲ ਵਿੱਚ 75 ਮੈਗਾਵਾਟ ਦੇ ਸੋਲਰ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਾਤਾਵਰਣ ਦੀ ਸੰਭਾਲ ਲਈ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬੱਸਾਂ ਨੂੰ ਇਲੈਕਟ੍ਰਿਕ ਬੱਸਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਸ੍ਰੀ ਪੁਰੋਹਿਤ ਨੇ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਪ੍ਰਸ਼ਾਸਕ ਨੇ 31 ਪ੍ਰਸ਼ਾਸਨਿਕ ਅਧਿਕਾਰੀਆਂ, ਆਮ ਲੋਕਾਂ ਨੂੰ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਦੋ ਪੁਲੀਸ ਕਰਮਚਾਰੀਆਂ ਨੂੰ ਰਾਸ਼ਟਰਪਤੀ ਪੁਲੀਸ ਮੈਡਲ ਅਤੇ 15 ਪੁਲੀਸ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸ਼ਾਸਕ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। 

ਜਹਾਜ਼ ਤੋਂ ਛਾਲ ਮਾਰ ਕੇ ਸੈਕਟਰ 17 ਦੇ ਪਰੇਡ ਗਰਾਊਂਡ ’ਚ ਪੈਰਾਸ਼ੂਟ ਜ਼ਰੀਏ ਪਹੁੰਚਦਾ ਹੋਇਆ ਇੰਡੀਅਨ ਏਅਰ ਫੋਰਸ ਦਾ ਇਕ ਜਵਾਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All