ਆਤਿਸ਼ ਗੁਪਤਾ
ਚੰਡੀਗੜ੍ਹ, 10 ਦਸੰਬਰ
ਚੰਡੀਗੜ੍ਹ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਹੋਰ ਨੌਜਵਾਨ ਨੂੰ ਸਵਾ ਕਿਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਵਾਸੀ ਗੌਂਡਾ ਉਤਰ ਪ੍ਰਦੇਸ਼ ਵਜੋਂ ਹੋਈ ਹੈ। ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ 6.25 ਕਰੋੜ ਰੁਪਏ ਦੇ ਕਰੀਬ ਹੈ। ਐੱਸਐੱਸਪੀ ਨੇ ਦੱਸਿਆ ਕਿ ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੇ ਇੰਚਾਰਜ ਨਰਿੰਦਰ ਪਟਿਆਲ ਦੀ ਅਗਵਾਈ ਹੇਠ ਪੁਲੀਸ ਟੀਮ ਵੱਲੋਂ ਪਿਛਲੇ ਦਿਨੀਂ ਗ੍ਰਿਫਤਾਰ ਕੀਤੇ ਨਸ਼ਾ ਤਸਕਰ ਅਮਿਤ ਕੁਮਾਰ ਦੀ ਪੁੱਛ ਪੜਤਾਲ ਦੇ ਆਧਾਰ ‘ਤੇ ਅਜੈ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਵੱਲੋਂ ਡੋਲੂ ਅਤੇ ਕਰੀਮ ਦੀ ਡੱਬੀ ਵਿੱਚ ਹੈਰੋਇਨ ਲੁਕਾ ਕੇ ਸਪਲਾਈ ਕੀਤੀ ਜਾ ਰਹੀ ਹੈ।