ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਪੁਲੀਸ ਦਾ 59ਵਾਂ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ ਪੁਲੀਸ ਦਾ 59ਵਾਂ ਸਥਾਪਨਾ ਦਿਵਸ ਸੈਕਟਰ-26 ਸਥਿਤ ਪੁਲੀਸ ਲਾਈਨ ਵਿੱਚ ਮਨਾਇਆ ਗਿਆ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਚੰਡੀਗੜ੍ਹ ਦੇ ਮੁੱਖ ਸਕੱਤਰ ਐੱਚ. ਰਾਜੇਸ਼...
ਚੰਡੀਗੜ੍ਹ ਵਿੱਚ ਪਰੇਡ ਦਾ ਨਿਰੀਖਣ ਕਰਦੇ ਹੋਏ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ।
Advertisement

ਚੰਡੀਗੜ੍ਹ ਪੁਲੀਸ ਦਾ 59ਵਾਂ ਸਥਾਪਨਾ ਦਿਵਸ ਸੈਕਟਰ-26 ਸਥਿਤ ਪੁਲੀਸ ਲਾਈਨ ਵਿੱਚ ਮਨਾਇਆ ਗਿਆ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਚੰਡੀਗੜ੍ਹ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਡੀ ਜੀ ਪੀ ਡਾ. ਸਾਗਰ ਪ੍ਰੀਤ ਸਿੰਘ ਹੁੱਡਾ ਸਣੇ ਵੱਡੀ ਗਿਣਤੀ ਵਿੱਚ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਪਰੇਡ ਕੀਤੀ ਗਈ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਸਲਾਮੀ ਦਿੱਤੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਚੰਡੀਗੜ੍ਹ ਪੁਲੀਸ ਦੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਕਸ਼ਯ ਅਧਿਨਿਯਮ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਹੈ, ਜੋ ਕਿ ਪੁਲੀਸ ਦੀ ਵਧੀਆ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਕਟਾਰੀਆਂ ਨੇ ਪੁਲੀਸ ਦੇ ਜਵਾਨਾਂ ਨੂੰ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਮੌਜੂਦ ਰਹਿਣ ਅਤੇ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ। ਡੀ ਜੀ ਪੀ ਡਾ. ਸਾਗਰ ਪ੍ਰੀਤ ਸਿੰਘ ਹੁੱਡਾ ਨੇ ਚੰਡੀਗੜ੍ਹ ਪੁਲੀਸ ਦੀ ਸਥਾਪਨਾ ਸਾਲ 1966 ਵਿੱਚ ਹੋਈ ਸਥਾਪਨਾ ਤੋਂ ਲੈ ਕੇ ਅੱਜ ਤੱਕ ਦੀਆਂ ਗਤੀਵੀਧੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ 1 ਜੁਲਾਈ 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਕੇਂਦਰ ਸ਼ਾਸਿਤ ਪ੍ਰਦੇਸ਼ ਸੀ। ਚੰਡੀਗੜ੍ਹ ਵਿੱਚ ਤਿੰਨ ਨਵੇਂ ਕਾਨੂੰਨਾਂ ਤਹਿਤ ਦਰਜ ਕੀਤੇ ਗਏ ਕੇਸਾਂ ਦੀ ਸਜ਼ਾ ਦਰ 91.41 ਫ਼ੀਸਦ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਔਸਤਨ 110 ਦਿਨਾਂ ਵਿੱਚ ਕੇਸਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 112 ਸਿਸਟਮ ਅਧੀਨ 2.68 ਲੱਖ ਐਮਰਜੈਂਸੀ ਕਾਲਾਂ ਦਾ ਪ੍ਰਬੰਧਨ ਕੀਤਾ ਗਿਆ ਅਤੇ 7640 ਸਾਈਬਰ ਅਪਰਾਧ ਸ਼ਿਕਾਇਤਾਂ ਦਾ ਹੱਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ 33.11 ਕਰੋੜ ਰੁਪਏ ਜੁਰਮਾਨੇ ਦੇ ਜੁਰਮਾਨੇ ਵਸੂਲੇ ਗਏ ਹਨ।

ਚੰਗੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦਾ ਸਨਮਾਨ

Advertisement

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਪੁਲੀਸ ਦੇ ਸਥਾਪਨਾ ਦਿਵਸ ਮੌਕੇ ਵਧੀਆਂ ਕੰਮ ਕਰਨ ਵਾਲੇ ਤਿੰਨ ਪੁਲੀਸ ਥਾਣੇ ਅਤੇ ਪੁਲੀਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸ਼ਾਸਕ ਵੱਲੋਂ ਸਰਵੋਤਮ ਬੀਟ ਅਫ਼ਸਰ, ਸਰਵੋਤਮ ਟਰੈਫ਼ਿਕ ਪੁਲੀਸ ਅਧਿਕਾਰੀ ਅਤੇ ਹੋਰ ਵਧੀਆਂ ਸੇਵਾਵਾਂ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

Advertisement
Show comments