ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਪੁਲੀਸ ਵੱਲੋਂ ਜੂਆ ਖੇਡਣ ਵਾਲਿਆਂ ਵਿਰੁੱਧ ਸਖ਼ਤੀ

ਮਨੀਮਾਜਰਾ ਵਿੱਚੋਂ ਜੂਆ ਖੇਡਣ ਦੇ ਦੋਸ਼ ਹੇਠ ਅੱਠ ਜਣੇ 41,790 ਰੁਪਏ ਸਣੇ ਕਾਬੂ
Advertisement
ਚੰਡੀਗੜ੍ਹ ਪੁਲੀਸ ਨੇ ਦੀਵਾਲੀ ਮੌਕੇ ਜੂਆ ਖੇਡਣ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਿੱਚ ਜੂਆ ਖੇਡਣ ਵਾਲਿਆਂ ਵਿਰੁੱਧ ਸਖ਼ਤੀ ਕਰ ਦਿੱਤੀ ਹੈ। ਇਸੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਜੂਆ ਖੇਡਦੇ 8 ਜਣਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ ਪੁਲੀਸ ਨੇ 41,790 ਰੁਪਏ ਬਰਾਮਦ ਕੀਤੇ ਹਨ। ਇਹ ਕਾਰਵਾਈ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਹੈੱਡ ਕਾਂਸਟੇਬਲ ਜਗਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਮੌੜੀ ਗੇਟ ਮਨੀਮਾਜਰਾ ਵਿੱਚ ਸਥਿਤ ਮੂਰਤੀ ਵਾਲੀ ਗਲੀ ਵਿੱਚ ਦੀਵਾਲੀ ਦੀ ਆਮਦ ਨੂੰ ਲੈ ਕੇ ਵੱਡੇ ਪੱਧਰ ’ਤੇ ਜੂਆ ਖੇਡਿਆ ਜਾ ਰਿਹਾ ਹੈ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਮੌੜੀ ਗੇਟ ਮਨੀਮਾਜਰਾ ਵਿੱਚ ਸਥਿਤ ਮੂਰਤੀ ਵਾਲੀ ਗਲੀ ਵਿੱਚ ਛਾਪਾ ਮਾਰਿਆ ਤਾਂ 8 ਜਣਿਆਂ ਨੂੰ ਜੂਆ ਖੇਡਦਿਆਂ ਕਾਬੂ ਕੀਤਾ ਹੈ। ਜੂਆ ਖੇਡਣ ਵਾਲਿਆਂ ਵਿੱਚ ਕਮਲ, ਸ਼ਹਿਜਾਦ, ਰਜਤ, ਮਨੋਜ ਕੁਮਾਰ ਵਾਸੀਆਨ ਮਨੀਮਾਜਰਾ, ਸਹਿਜਾਦ ਅਲੀ ਵਾਸੀ ਮੌਲੀ ਜੱਗਰਾਂ ਅਤੇ ਮੁਹੰਮਦ ਅਕਰਮ, ਨਹੀਮ ਤੇ ਘਣਸ਼ਿਆਮ ਵਾਸੀ ਪੰਚਕੂਲਾ ਸ਼ਾਮਲ ਹਨ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਅੱਠ ਜਣਿਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਬਾਅਦ ਵਿੱਚ ਸਾਰੇ ਮੁਲਜ਼ਮਾਂ ਨੂੂੰ ਜ਼ਮਾਨਤ ’ਤੇ ਛੱਡ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ ਦੀਵਾਲੀ ਮੌਕੇ ਸ਼ਹਿਰ ਵਿੱਚ ਜੂਆ ਖੇਡਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਜੂਆ ਖੇਡਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪੁਲੀਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ। ਇਸ ਦੌਰਾਨ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

 

Advertisement

Advertisement
Show comments