Chandigarh Police Encounter: ਪੁਲੀਸ ਤੇ ਸ਼ਰਾਰਤੀ ਅਨਸਰਾਂ ਦਰਮਿਆਨ ਮੁਕਾਬਲਾ
ਰੋਕਣ ’ਤੇ ਤਿੰਨ ਨੌਜਵਾਨਾਂ ਵੱਲੋਂ ਭੱਜਣ ਦੀ ਕੋਸ਼ਿਸ਼; ਜਵਾਬ ਕਾਰਵਾਈ ਦੌਰਾਨ ਕੀਤੇ ਕਾਬੂ
Advertisement
ਚੰਡੀਗੜ੍ਹ ਦੇ ਸੈਕਟਰ 43 ਦੇ ਬੱਸੇ ਅੱਡੇ ਨੇੜੇ ਦੇਰ ਰਾਤ ਗੋਲੀ ਚੱਲਣ ਦੀ ਘਟਨਾ ਵਾਪਰੀ। ਚੰਡੀਗੜ੍ਹ ਪੁਲੀਸ ਨੇ ਪਿਛਲੇ ਦਿਨੀਂ ਗੋਲੀਬਾਰੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਮੁਤਾਬਕ ਗ਼ੈਰਸਮਾਜੀ ਅਨਸਰਾਂ ਦੀ ਪੈੜ ਨੱਪਣ ਦੀ ਕਾਰਵਾਈ ਦੌਰਾਨ ਦੇਰ ਰਾਤ ਜਦੋਂ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ’ਤੇ ਗੋਲੀ ਵੀ ਚਲਾਈ। ਪੁਲੀਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ’ਤੇ ਫਾਇਰਿੰਗ ਕੀਤੀ।
Advertisement
ਇਸ ਦੌਰਾਨ ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੇਰ ਰਾਤ ਤੱਕ ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਸੀ ਅਤੇ ਘਟਨਾ ਸਥਾਨ ’ਤੇ ਵੱਡੀ ਗਿਣਤੀ ਪੁਲੀਸ ਅਧਿਕਾਰੀ ਮੌਜੂਦ ਸਨ।
Advertisement
Advertisement
×

