ਚੰਡੀਗੜ੍ਹ ਪੁਲੀਸ ਵੱਲੋਂ ਆਰਬੀਆਈ ਤੇ ਦੂਰ ਸੰਚਾਰ ਵਿਭਾਗ ਨਾਲ ਮੀਟਿੰਗ
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਸੈੱਲ ਵੱਲੋਂ ਵਧ ਰਹੇ ਸਾਈਬਰ ਅਪਰਾਧ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਲਈ ਅੱਜ ਸੈਕਟਰ-9 ਵਿੱਚ ਸਥਿਤ ਪੁਲੀਸ ਹੈੱਡਕੁਆਰਟਰ ਵਿੱਚ ਆਰਬੀਆਈ ਤੇ ਦੂਰ ਸੰਚਾਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਸਾਈਬਰ...
Advertisement
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਸੈੱਲ ਵੱਲੋਂ ਵਧ ਰਹੇ ਸਾਈਬਰ ਅਪਰਾਧ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਲਈ ਅੱਜ ਸੈਕਟਰ-9 ਵਿੱਚ ਸਥਿਤ ਪੁਲੀਸ ਹੈੱਡਕੁਆਰਟਰ ਵਿੱਚ ਆਰਬੀਆਈ ਤੇ ਦੂਰ ਸੰਚਾਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਸਾਈਬਰ ਅਪਰਾਧ ਦੀਆਂ ਵਧ ਰਹੀਆਂ ਘਟਨਾਵਾਂ ਰੋਕਣ ਲਈ ਚਰਚਾ ਕੀਤੀ ਗਈ। ਸਾਈਬਰ ਸੈੱਲ ਦੀ ਐੱਸਪੀ ਗੀਤਾਂਜਲੀ ਖੰਡੇਲਵਾਲ ਤੇ ਹੋਰਨਾਂ ਅਧਿਕਾਰੀਆਂ ਨੇ ਲੋਕਾਂ ਨੂੰ ਸ਼ੱਕੀ ਫੋਨ ਨੰਬਰ ਨਾ ਚੁੱਕਣ ਦੀ ਅਪੀਲ ਕੀਤੀ। ਪੁਲੀਸ ਨੇ ਦੂਰਸੰਚਾਰ ਵਿਭਾਗ ਨੂੰ ਸਾਈਬਰ ਅਪਰਾਧ ਵਿੱਚ ਵਰਤੇ ਜਾਣ ਵਾਲੇ ਫੋਨਾਂ ਨੂੰ ਤੁਰੰਤ ਟਰੇਸ ਕਰਨ ਲਈ ਲੋੜੀਂਦੀ ਮਦਦ ਕਰਨ ’ਤੇ ਜ਼ੋਰ ਦਿੱਤਾ। ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਦੇ ਅਧਿਕਾਰੀਆਂ ਨੇ ਆਰਬੀਆਈ ਤੋਂ ਵੱਖ-ਵੱਖ ਬੈਂਕਾਂ ਦੇ ਸ਼ੱਕੀ ਬੈਂਕ ਖਾਤਿਆਂ ਨੂੰ ਫਰੀਜ਼ ਕਰਨ ਦੀ ਮੰਗ ਕੀਤੀ।
Advertisement
Advertisement
×