ਚੰਡੀਗੜ੍ਹ ਪੁਲੀਸ ਵੱਲੋਂ ਨੌਜਵਾਨਾਂ ਨੂੰ ਆਪਦਾ ਪ੍ਰਬੰਧਨ ਨਾਲ ਨਜਿੱਠਣ ਦੀ ਸਿਖਲਾਈ
ਆਤਿਸ਼ ਗੁਪਤਾ ਚੰਡੀਗੜ੍ਹ, 10 ਮਈ ਭਾਰਤ-ਪਾਕਿਸਤਾਨ ਵਿੱਚ ਵੱਧ ਰਹੇ ਟਕਰਾਅ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਮੁੱਢਲੀ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੇ ਚਲਦਿਆਂ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਨੌਜਵਾਨਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸੈਕਟਰ-18 ਦੇ ਟੈਗੋਰ ਥੀਏਟਰ...
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 10 ਮਈ
Advertisement
ਭਾਰਤ-ਪਾਕਿਸਤਾਨ ਵਿੱਚ ਵੱਧ ਰਹੇ ਟਕਰਾਅ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਮੁੱਢਲੀ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੇ ਚਲਦਿਆਂ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਨੌਜਵਾਨਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸੈਕਟਰ-18 ਦੇ ਟੈਗੋਰ ਥੀਏਟਰ ਵਿੱਚ ਸਿਖਲਾਈ ਦਿੱਤੀ ਗਈ।
ਇਸ ਦੌਰਾਨ ਪੁਲੀਸ ਨੇ ਨੌਜਵਾਨਾਂ ਨੂੰ ਅੱਗਜ਼ਨੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਗਈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਹੰਗਾਮੀ ਹਾਲਾਤ ਵਿੱਚ ਲੋਕਾਂ ਦੀ ਸੇਵਾ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਸੂਚੀ ਤਿਆਰ ਕੀਤੀ ਹੈ ਤਾਂ ਜੋ ਐਮਰਜੈਂਸੀ ਵਿੱਚ ਨੌਜਵਾਨਾਂ ਦੀ ਮਦਦ ਨਾਲ ਲੋਕਾਂ ਨੂੰ ਬਚਾਇਆ ਜਾ ਸਕੇ।
Advertisement