ਆਤਿਸ਼ ਗੁਪਤਾ
ਚੰਡੀਗੜ੍ਹ, 7 ਅਪਰੈਲ
ਚੰਡੀਗੜ੍ਹ ਕਾਂਗਰਸ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਪਾਣੀ ਦੀਆਂ ਵਧਾਈਆਂ ਜਾ ਰਹੀਆਂ ਦਰਾਂ ਖ਼ਿਲਾਫ਼ ਅੱਜ ਇਥੇ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਲੋਕ ਵਿਰੋਧੀ ਫੈਸਲੇ ਲੈ ਰਹੀਆਂ ਹਨ, ਜਿਸ ਕਰਕੇ ਲੋਕਾਂ ਨੂੰ ਜਿਉਣਾ ਮੁਸ਼ਕਿਲ ਹੋ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਨੂੰ ਸਿਰਫ਼ ਕੇਂਦਰ ਸ਼ਾਸਤ ਪ੍ਰਦੇਸ਼ ਰਹਿਣ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੀ ਰਾਜਧਾਨੀ ਦਾ ਹੀ ਰੱਖਿਆ ਜਾਣਾ ਚਾਹੀਦਾ ਹੈ।