ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੈਦਲ ਰੋਸ ਮਾਰਚ 29 ਨੂੰ
ਪੱਤਰ ਪ੍ਰੇਰਕ ਚੰਡੀਗੜ੍ਹ, 25 ਅਗਸਤ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਸੁਖਜੀਤ...
Advertisement
ਪੱਤਰ ਪ੍ਰੇਰਕ
ਚੰਡੀਗੜ੍ਹ, 25 ਅਗਸਤ
Advertisement
ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ ਨੇ ਦੱਸਿਆ ਕਿ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜੋ ਸੈਕਟਰ-30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਰਾਜ ਭਵਨ ਵੱਲ ਜਾਵੇਗਾ। ਉਨ੍ਹਾਂ ਪੰਜਾਬੀ ਹਿਤੈਸ਼ੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Advertisement