ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਦੇਸ਼ ਵਿੱਚ ਖਾਣ ਵਾਲੇ ਪਦਾਰਥਾਂ ਦੀ ਜਾਂਚ ਕਰਨ ਵਾਲੇ ਐੱਫਐੱਸਐੱਸਏਆਈ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਪੰਜ ਸਟਾਰ ਰੇਟਿੰਗ ਦਿੱਤੀ ਹੈ। ਐੱਫਐੱਸਐੱਸਏਆਈ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਲੋਕਾਂ ਨੂੰ ਪੋਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਫ਼ਾਈ ਦਾ ਪੁਖਤਾ ਪ੍ਰਬੰਧ ਕੀਤਾ ਗਿਆ ਜਿਸ ਬਾਰੇ ਐੱਫਐੱਸਐੱਸਏਆਈ ਨੇ ਨਿਰੀਖਣ ਕੀਤਾ ਤਾਂ ਵਿਭਾਗ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕਾਰਜ ਦੀ ਸ਼ਲਾਘਾ ਕੀਤੀ ਹੈ।