DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Rain Update: ਸਿਟੀ ਬਿਊਟੀਫੁੱਲ ਵਿੱਚ ਹੁੰਮਸ ਭਰੀ ਗਰਮੀ ਤੋਂ ਬਾਅਦ ਮੀਂਹ

ਕਈ ਸੜਕਾਂ ’ਤੇ ਪਾਣੀ ਭਰਿਆ; ਲੋਕਾਂ ਨੂੰ ਗਰਮੀ ਤੋਂ ਆਰਜ਼ੀ ਰਾਹਤ

  • fb
  • twitter
  • whatsapp
  • whatsapp
Advertisement

Chandigarh Rain Update: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ਾਮ ਸਮੇਂ ਮੀਂਹ ਪਿਆ।

Advertisement

ਜਾਣਕਾਰੀ ਅਨੁਸਾਰ ਸ਼ਾਮ ਨੂੰ 4 ਕੁ ਵਜੇ ਦੇ ਕਰੀਬ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ ਤੇ ਬਾਅਦ ਵਿਚ ਪੂਰੇ ਸ਼ਹਿਰ ਵਿਚ ਮੀਂਹ ਪਿਆ। ਇਸ ਤੋਂ ਪਹਿਲਾਂ ਸੈਕਟਰ 1, 2 ਅਤੇ ਸੁਖਨਾ ਝੀਲ ਵੱਲ ਮੀਂਹ ਪਿਆ। ਇਸ ਤੋਂ ਬਾਅਦ ਟ੍ਰਿਬਿਊਨ ਚੌਕ ਅਤੇ ਮੁਹਾਲੀ ਦੇ ਨਾਲ ਲਗਦੇ ਇਲਾਕੇ ਵਿੱਚ ਵੀ ਮੀਂਹ ਸ਼ੁਰੂ ਹੋ ਗਿਆ ਹੈ। ਮੀਂਹ ਨੇ ਲੋਕਾਂ ਨੂੰ ਸਵੇਰ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਅਤੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਮੀਂਹ ਨੇ ਕੁਝ ਕੁ ਮਿੰਟਾਂ ਵਿੱਚ ਹੀ ਸ਼ਹਿਰ ਦੀਆਂ ਸੜਕਾਂ ’ਤੇ ਜਲ-ਥਲ ਕਰ ਦਿੱਤਾ ਜਿਸ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਗਿਆਨੀਆਂ ਨੇ 18 ਤੇ 19 ਅਗਸਤ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੰਗਲਵਾਰ ਨੂੰ ਤੜਕੇ ਵੀ ਚੰਡੀਗੜ੍ਹ ਤੇ ਮੁਹਾਲੀ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ। ਇਸ ਤੋਂ ਬਾਅਦ ਧੁੱਪ ਨਿਕਲਣ ਦੇ ਨਾਲ ਹੀ ਸ਼ਹਿਰ ਵਿੱਚ ਹੁੰਮਸ ਭਰੀ ਗਰਮੀ ਹੋ ਗਈ ਅਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਦੌਰਾਨ ਕਈ ਥਾਵਾਂ ’ਤੇ ਲੋਕ ਮੀਂਹ ਦਾ ਆਨੰਦ ਮਾਣਦੇ ਦਿਖਾਈ ਦਿੱਤੇ।

Advertisement
×