ਮੀਂਹ ਨਾਲ ਚੰਡੀਗੜ੍ਹੀਆਂ ਨੂੰ ਮਿਲੀ ਗਰਮੀ ਤੋਂ ਰਾਹਤ

ਸ਼ਹਿਰ ਵਿੱਚ 8.4 ਐੱਮਐੱਮ ਮੀਂਹ ਪਿਆ; ਤਾਪਮਾਨ 29.6 ਡਿਗਰੀ ਸੈਲਸੀਅਸ ’ਤੇ ਪਹੁੰਚਿਆ

ਮੀਂਹ ਨਾਲ ਚੰਡੀਗੜ੍ਹੀਆਂ ਨੂੰ ਮਿਲੀ ਗਰਮੀ ਤੋਂ ਰਾਹਤ

ਜ਼ੀਰਕਪੁਰ ਵਿੱਚ ਛਾਈਆਂ ਕਾਲੀਆਂ ਘਟਾਵਾਂ ਦੀ ਝਲਕ। -ਫੋਟੋ: ਨਿਤਿਨ ਮਿੱਤਲ

ਆਤਿਸ਼ ਗੁਪਤਾ

ਚੰਡੀਗੜ੍ਹ, 24 ਮਈ

ਸ਼ਹਿਰ ਵਿੱਚ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਠੰਢੀਆਂ ਹਵਾਵਾਂ ਚੱਲਣ ਕਰਕੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਤਾਪਮਾਨ ਆਮ ਨਾਲੋਂ 9 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿੱਚ 24 ਘੰਟਿਆਂ ਦੌਰਾਨ 8.4 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 28 ਮਈ ਤੋਂ ਮੁੜ ਪੱਛਮੀ ਵਿਗਾੜ ਦੀ ਪੇਸ਼ੀਨਗੋਈ ਕੀਤੀ ਗਈ ਹੈ, ਜਿਸ ਨਾਲ ਮੌਸਮ ਮੁੜ ਖਰਾਬ ਹੋ ਸਕਦਾ ਹੈ।

ਸੋਮਵਾਰ ਰਾਤ ਨੂੰ ਚੰਡੀਗੜ੍ਹ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ, ਜਦੋਂ ਕਿ ਮੀਂਹ ਦੇ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਮੌਸਮ ਨੂੰ ਹੋਰ ਖੁਸ਼ਗਵਾਰ ਬਣਾ ਦਿੱਤਾ ਹੈ। ਇਸੇ ਤਰ੍ਹਾਂ ਮੰਗਲਵਾਰ ਸਵੇਰ ਨੂੰ ਪਹਿਲਾਂ ਧੁੱਪ ਨਿਕਲ ਗਈ, ਉਸ ਤੋਂ ਬਾਅਦ ਅਸਮਾਨ ਵਿੱਚ ਛਾਈ ਕਾਲੀ ਘਟਾ ਕਰਕੇ ਮੌਸਮ ਅਚਾਨਕ ਹੀ ਤਬਦੀਲ ਹੋ ਗਿਆ। ਸਵੇਰੇ 10 ਵਜੇ ਦੇ ਕਰੀਬ ਸ਼ੁਰੂ ਹੋਇਆ ਮੀਂਹ ਦੁਪਹਿਰ ਤੱਕ ਪੈਂਦਾ ਰਿਹਾ। ਇਸ ਕਰਕੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਉੱਧਰ ਮੀਂਹ ਕਰਕੇ ਬਿਜਲੀ ਦੀ ਮੰਗ ਵੀ ਘਟ ਗਈ ਹੈ, ਜਿਸ ਨਾਲ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਚਿਹਰੇ ਵੀ ਖਿੜੇ ਰਹੇ। ਸ਼ਹਿਰ ਵਿੱਚ ਸੈਰ-ਸਪਾਟੇ ਵਾਲੀਆਂ ਥਾਵਾਂ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ, ਸੈਕਟਰ 17 ਪਲਾਜ਼ਾ, ਸੈਕਟਰ 22, 8, 9, 10 ਅਤੇ ਹੋਰਨਾਂ ਘੁੰਮਣ ਫਿਰਨ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਲੱਗੀ ਰਹੀ। ਸੁਖਨਾ ਝੀਲ ’ਤੇ ਲੋਕਾਂ ਦੀ ਭਾਰੀ ਭੀੜ ਲੱਗੀ ਰਹੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਦੋ-ਤਿੰਨ ਦਿਨ ਮੌਸਮ ਸਾਫ਼ ਰਹੇਗਾ ਜਿਸ ਕਰਕੇ ਗਰਮੀ ਵਧ ਸਕਦੀ ਹੈ। ਉਨ੍ਹਾਂ ਦੱਸਿਆ ਕਿ 28 ਮਈ ਤੋਂ ਪੱਛਮੀ ਵਿਗਾੜ ਕਰਕੇ ਮੌਸਮ ਖਰਾਬ ਹੋਣ ਦੀਆਂ ਸੰਭਾਵਨਾਵਾਂ ਹਨ।

ਇਸੇ ਤਰ੍ਹਾਂ ਮੁਹਾਲੀ ਵਿੱਚ ਦੇਰ ਰਾਤ ਮੀਂਹ ਪੈਣ ਕਰਕੇ ਤਾਪਮਾਨ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੁਹਾਲੀ ਵਿੱਚ 3 ਐੱਮਐੱਮ ਮੀਂਹ ਪਿਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 29.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਪੰਚਕੂਲਾ ਵਿੱਚ 8.5 ਐੱਮਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਚਕੂਲਾ ’ਚ ਵੱਧ ਤੋਂ ਵੱਧ ਤਾਪਮਾਨ 28.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਦੋਵਾਂ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ 7 ਅਤੇ 8 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All