ਪੱਤਰ ਪ੍ਰੇਰਕ
ਚੰਡੀਗੜ੍ਹ, 10 ਜਨਵਰੀ
ਚੰਡੀਗੜ੍ਹ ਵਿੱਚ ਤੇਜ਼ੀ ਨਾਲ ਫੈਲ ਰਹੇ ਕਰੋਨਾਵਾਇਰਸ ਨੇ ਅੱਜ 967 ਨਵੇਂ ਕੇਸ ਸਾਹਮਣੇ ਆਏ ਹਨ। ਸ਼ਹਿਰ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ ਸਰਗਰਮ ਮਰੀਜ਼ਾਂ ਦਾ ਕੁੱਲ ਅੰਕੜਾ 3253 ਹੋ ਗਿਆ ਹੈ। ਯੂਟੀ ਦੇ ਸਿਹਤ ਵਿਭਾਗ ਮੁਤਾਬਕ ਅੱਜ ਆਏ ਇਹ ਨਵੇਂ ਕੇਸ ਸੈਕਟਰ 1, 2, 3, 4, 7 ਤੋਂ 12, 15 53, 55, 56, 61, 63, 38-ਵੈਸਟ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਇੰਡਸਟਰੀਅਲ ਏਰੀਆ, ਕੈਂਬਵਾਲਾ, ਕਜਹੇੜੀ, ਕਿਸ਼ਨਗੜ੍ਹ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ, ਪੀ.ਜੀ.ਆਈ. ਕੈਂਪਸ, ਰਾਏਪੁਰ ਖੁਰਦ, ਰਾਮ ਦਰਬਾਰ, ਸਾਰੰਗਪੁਰ ਦੇ ਵਸਨੀਕ ਹਨ। ਇਸ ਤੋਂ ਇਲਾਵਾ ਅੱਜ 77 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋਣ ਉਪਰੰਤ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।