ਚੰਡੀਗੜ੍ਹ ਸਾਹਿਤ ਅਕਾਦਮੀ ਲੇਖਕਾਂ ਨੂੰ ਕਰੇਗੀ ਸਨਮਾਨਿਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਜੁਲਾਈ ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਚੰਡੀਗੜ੍ਹ ਵਿੱਚ ਰਹਿਣ ਵਾਲੇ ਜਾਂ ਕੰਮ ਕਰਨ ਵਾਲੇ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਅਕਾਦਮੀ ਦੇ ਚੇਅਰਮੈਨ ਮਾਧਨ ਕੌਸ਼ਿਕ ਨੇ ਕਿਹਾ ਕਿ ਚੰਡੀਗੜ੍ਹੀਆਂ ਵੱਲੋਂ ਸਾਲ 2022 ਵਿੱਚ ਹਿੰਦੀ, ਪੰਜਾਬੀ,...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
Advertisement
ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਚੰਡੀਗੜ੍ਹ ਵਿੱਚ ਰਹਿਣ ਵਾਲੇ ਜਾਂ ਕੰਮ ਕਰਨ ਵਾਲੇ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਅਕਾਦਮੀ ਦੇ ਚੇਅਰਮੈਨ ਮਾਧਨ ਕੌਸ਼ਿਕ ਨੇ ਕਿਹਾ ਕਿ ਚੰਡੀਗੜ੍ਹੀਆਂ ਵੱਲੋਂ ਸਾਲ 2022 ਵਿੱਚ ਹਿੰਦੀ, ਪੰਜਾਬੀ, ਉਰਦੂ ਜਾਂ ਅੰਗਰੇਜ਼ੀ ਵਿੱਚ ਛਾਪੀ ਗਈ ਕਵਿਤਾ, ਨਾਵਲ, ਨਾਟਕ, ਬਾਲ ਸਾਹਿਤ ਤੇ ਅਨੁਵਾਦ ਕੀਤੀਆਂ ਕਿਤਾਬਾਂ ਵਿੱਚੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੇਖਕ ਉਕਤ ਕਿਤਾਬਾਂ ਦੀਆਂ ਦੋ ਕਾਪੀਆਂ ਸੈਕਟਰ 38 ਸਥਿਤ ਰਾਣੀ ਲਕਸ਼ਮੀ ਬਾਈ ਭਵਨ ’ਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਤਾਬਾਂ 10 ਅਗਸਤ 2023 ਤੱਕ ਭੇਜੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਅਕਾਦਮੀ ਵੱਲੋਂ ਕਿਤਾਬਾਂ ਬਾਰੇ ਵਿਚਾਰ ਕੀਤੀ ਜਾਵੇਗੀ।
Advertisement