ਸੰਘਣੀ ਧੁੰਦ ਅਤੇ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ
ਨਰਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲੱਗਣਗੀਆਂ
ਚੰਡੀਗੜ੍ਹ-ਜ਼ੀਰਕਪੁਰ ਹਾਈਵੇਅ ’ਤੇ ਸ਼ਨਿੱਚਰਵਾਰ ਨੂੰ ਪਈ ਸੰਘਣੀ ਧੁੰਦ ਦੌਰਾਨ ਆਪੋ-ਆਪਣੀ ਮੰਜ਼ਿਲ ਵੱਲ ਵਧਦੇ ਹੋਏ ਰਾਹਗੀਰ। -ਫੋਟੋ: ਰਵੀ ਕੁਮਾਰ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜਨਵਰੀ
Advertisement
ਚੰਡੀਗੜ੍ਹ ਵਿੱਚ ਸੰਘਣੀ ਧੁੰਦ ਅਤੇ ਠੰਢ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਯੂਟੀ ਚੰਡੀਗੜ੍ਹ ਦੇ ਸਰਕਾਰੀ, ਸਰਕਾਰੀ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦਾ ਸਮਾਂ 11 ਜਨਵਰੀ ਤੱਕ ਬਦਲ ਦਿੱਤਾ ਹੈ। ਸਕੂਲ ਸਿੱਖਿਆ ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ 11 ਜਨਵਰੀ ਤੱਕ ਨਰਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੀਆਂ ਘਰਾਂ ਤੋਂ ਆਨਲਾਈਨਾਂ ਕਲਾਸਾਂ ਲੱਗਣਗੀਆਂ, ਜਦਕਿ ਸਕੂਲ ਪ੍ਰਬੰਧਕਾਂ ਦੇ ਫ਼ੈਸਲੇ ਅਨੁਸਾਰ ਅਧਿਆਪਕ ਸਕੂਲ ਆ ਸਕਦੇ ਹਨ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਸਵੇਰੇ 9:30 ਵਜੇ ਤੋਂ 3:30 ਵਜੇ ਤੱਕ ਕਲਾਸਾਂ ਲੱਗਣੀਆਂ। ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਕਰਕੇ ਜੇਕਰ ਸਕੂਲ ਪ੍ਰਬੰਧਕ ਚਾਹੁਣ ਤਾਂ ਕਲਾਸਾਂ ਨੌਂ ਵਜੇ ਤੋਂ ਵੀ ਲਗਾ ਸਕਦੇ ਹਨ।
Advertisement
×