DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Schools Bomb Threat: 30 ਸਕੂਲਾਂ ਨੂੰ ਮਿਲੀ ਧਮਕੀ, ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ: ਐੱਸ ਐੱਸ ਪੀ

ਧਮਕੀ ਮਿਲਣ ਵਾਲਿਆਂ ਵਿੱਚ 22 ਨਿੱਜੀ ਅਤੇ 8 ਸਰਕਾਰੀ ਸਕੂਲਾਂ ਸ਼ਾਮਲ

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਦੇ ਸਬੰਧ ਵਿੱਚ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ ਕੁੱਲ 30 ਸਕੂਲਾਂ ਨੂੰ ਅਜਿਹੇ ਧਮਕੀ ਭਰੇ ਸੰਦੇਸ਼ ਮਿਲੇ ਹਨ, ਜਿਨ੍ਹਾਂ ਵਿੱਚੋਂ 22 ਨਿੱਜੀ ਅਤੇ 8 ਸਰਕਾਰੀ ਸਕੂਲ ਸ਼ਾਮਲ ਹਨ। ਹਾਲਾਂਕਿ ਜਦੋਂ ਸਕੂਲਾਂ ਦੀ ਬਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਈ-ਮੇਲ ਆਈਡੀਜ਼ ਰਾਹੀਂ ਇਹ ਧਮਕੀਆਂ ਭੇਜੀਆਂ ਗਈਆਂ ਹਨ, ਉਨ੍ਹਾਂ ਦੀ ਸਾਈਬਰ ਸੈੱਲ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸੈਕਟਰ-17 ਥਾਣੇ ਵਿੱਚ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤ ਨੂੰ ਪਹਿਲਾਂ ਮਿਲੀਆਂ ਧਮਕੀਆਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਮਾਮਲਿਆਂ ਦੀ ਜਾਂਚ ਵੀ ਜਾਰੀ ਹੈ ਅਤੇ ਪੁਲੀਸ ਸਾਰੇ ਪਹਿਲੂਆਂ ਨੂੰ ਜੋੜ ਕੇ ਦੇਖ ਰਹੀ ਹੈ। ਐੱਸਐੱਸਪੀ ਨੇ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਚੰਡੀਗੜ੍ਹ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Advertisement

Advertisement
Advertisement
×