ਆਤਿਸ਼ ਗੁਪਤਾ
ਚੰਡੀਗੜ੍ਹ, 18 ਮਾਰਚ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਸ਼ਹਿਰ ਵਿੱਚ 6 ਕੰਟੇਨਮੈਂਟ ਜ਼ੋਨ ਐਲਾਨੇ ਹਨ, ਜਿਸ ਵਿੱਚ ਸੈਕਟਰ- 15, 29, 33-ਬੀ, 38-ਬੀ, 44-ਡੀ ਅਤੇ 49-ਏ ਦੇ ਚੋਣਵੇਂ ਘਰ ਸ਼ਾਮਿਲ ਹਨ। ਇਹ ਆਦੇਸ਼ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧੇਗੀ ਉਨ੍ਹਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾਵੇਗਾ।